← ਪਿਛੇ ਪਰਤੋ
ਚੰਡੀਗੜ੍ਹ, 17 ਨਵੰਬਰ, 2016 : ਅਕਾਲੀ ਨੇਤਾ ਸੰਤਾ ਸਿੰਘ ਉਮੈਦਪੁਰੀ ਨੂੰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਪਾਰਟੀ ਟਿਕਟ ਮਿਲਣ 'ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਮੈਦਪੁਰੀ ਦਾ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਚੇਅਰਮੈਨ ਵਜੋਂ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੰਤਾ ਸਿੰਘ ਉਮੈਦਪੁਰੀ ਨੇ ਬੀਤੀ ਸ਼ਾਮ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ, ਜਿਸ ਨੂੰ ਪ੍ਰਵਾਨ ਕਰਨ ਉਪਰੰਤ ਅਗਲੇਰੀ ਕਾਰਵਾਈ ਲਈ ਮੁੱਖ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ।
Total Responses : 267