ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਧੀਕ ਨਿਰਦੇਸ਼ਕ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਕੀਤਾ ਨਿਰੀਖਣ ਦੌਰਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 11 ਸਤੰਬਰ 2024
ਡਾ. ਗੁਰਜਿੰਦਰ ਪਾਲ ਸਿੰਘ ਸੋਢੀ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਜੀ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਦੇ ਕੰਮਕਾਜ ਦਾ ਦੌਰਾ ਕੀਤਾ ਅਤੇ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਕੇ.ਵੀ.ਕੇ ਫਾਰਮ ਅਤੇ ਇਸਦੇ ਪ੍ਰਦਰਸ਼ਨੀ ਪਲਾਟਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਉਨ੍ਹਾਂ ਨੇ ਐਗਰੀਕਲਚਰਲ ਰਿਸਰਚ ਟੈਕਨੋਲੋਜੀਜ਼ (ਏ.ਆਰ.ਟੀ) ਦੀ ਵਰਤੋਂ ਅਤੇ ਵੱਖ-ਵੱਖ ਪ੍ਰਦਰਸ਼ਨੀ ਯੂਨਿਟਾਂ ਦੀ ਕਾਰਗੁਜ਼ਾਰੀ ਦੀ ਬਾਰੀਕੀ ਨਾਲ ਜਾਂਚ ਕੀਤੀ।
ਕੇਵੀਕੇ ਲੰਗੜੋਆ ਵਿਖੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਪਰਦੀਪ ਕੁਮਾਰ ਨੇ ਕੇ ਵੀ.ਕੇ ਦੀ ਪ੍ਰਗਤੀ ਅਤੇ ਜ਼ਿਲ੍ਹੇ ਦੇ ਖੇਤਰੀ ਖੇਤੀ ਵਿਕਾਸ ਵਿੱਚ ਇਸ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਗੁਰਜਿੰਦਰ ਪਾਲ ਸਿੰਘ ਸੋਢੀ ਨੇ ਕੇ.ਵੀ.ਕੇ ਦੁਆਰਾ ਕੀਤੀਆਂ ਵਿਆਪਕ ਪਹਿਲਕਦਮੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਖੇਤਰ ਵਿੱਚ ਖੇਤੀਬਾੜੀ ਨਵੀਨਤਾ ਨੂੰ ਅੱਗੇ ਵਧਾਉਣ ਲਈ ਇਸਦੇ ਸਟਾਫ਼ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਖੇਤੀ ਅਮਲਾਂ ਨੂੰ ਹੁਲਾਰਾ ਦੇਣ ਅਤੇ ਕਿਸਾਨ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਕੇ.ਵੀ.ਕੇ ਦੀਆਂ ਗਤੀਵਿਧੀਆਂ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣ ਲਈ ਕੀਮਤੀ ਸੁਝਾਅ ਵੀ ਦਿਤੇ l