ਚੰਡੀਗੜ੍ਹ, 22 ਅਗਸਤ 2020 - ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਹ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਮੈਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਵੀ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ ਜਦੋਂ ਕਿ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ 28 ਅਗਸਤ ਨੂੰ ਹੋਣ ਵਾਲਾ ਹੈ।