ਚੰਡੀਗੜ੍ਹ, 7 ਜਨਵਰੀ, 2017 : ਪ੍ਰਾਪਰਟੀ ਕਾਰੋਬਾਰੀਆਂ ਤੇ ਬਿਲਡਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ 'ਚ ਬਾਦਲ ਸਰਕਾਰ ਦੇ ਅਸਫਲ ਰਹਿਣ ਤੋਂ ਦੁਖੀ, ਪ੍ਰਾਪਰਟੀ ਕਾਰੋਬਾਰੀਆਂ ਤੇ ਬਿਲਡਰਾਂ ਦਾ ਇਕ ਵਫਦ ਉਨ੍ਹਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਯੋਗੀ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਸਮਰਥਨ ਦੇਣ ਦੀ ਸਹੁੰ ਚੁੱਕੀ
ਉਨ੍ਹਾਂ 'ਚ ਜ਼ਿਆਦਾਤਰ ਪ੍ਰਾਪਰਟੀ ਕਾਰੋਬਾਰੀ ਸ੍ਰੋਮਣੀ ਅਕਾਲੀ ਦਲ ਦੇ ਟਕਸਾਲੀ ਸਮਰਥਕ ਸਨ, ਲੇਕਿਨ ਪ੍ਰੇਸ਼ਾਨੀ ਨਾਲ ਘਿਰੇ ਉਨ੍ਹਾਂ ਦੇ ਉਦਯੋਗ ਨਾਲ ਕੀਤੇ ਗਏ ਕਲੋਨੀਆਂ ਨੂੰ ਰੈਗੁਲਰ ਕਰਨ ਦੇ ਵਾਅਦੇ ਨੂੰ ਪੂਰਾ ਕਰਨ 'ਚ ਬਾਦਲ ਸਰਕਾਰ ਦੇ ਅਸਫਲ ਰਹਿਣ ਨਾਲ ਹੁਣ ਉਨ੍ਹਾਂ ਦਾ ਮੋਹ ਭੰਗ ਹੋ ਚੁੱਕਾ ਹੈ।
ਇਸ ਮੌਕੇ ਉਨ੍ਹਾਂ ਨੇ ਦੋਨਾਂ ਬਾਦਲ ਦਿਓ ਪੁੱਤ ਤੇ ਉਨ੍ਹਾਂ ਦੇ ਸਾਥੀ ਬਿਕ੍ਰਮ ਸਿੰਘ ਮਜੀਠੀਆ ਵੱਲੋਂ ਵਿੱਤੀ ਤੇ ਹੋਰ ਤਰੀਕਿਆਂ ਰਾਹੀਂ ਧੋਖਾ ਦੇਣ ਤੇ ਲੁੱਟਣ ਦੀ ਸ਼ਿਕਾਇਤ ਕਰਦਿਆਂ, ਵਫਦ ਨੇ ਕਿਹਾ ਕਿ ਹੁਣ ਉਨ੍ਹਾਂ ਨੇ ਹਾਲਾਤਾਂ 'ਚ ਸਾਕਾਰਾਤਮਕ ਬਦਲਾਅ ਲਿਆਉਣ ਦੀ ਉਮੀਦ ਹੇਠ ਕੈਪਟਨ ਅਮਰਿੰਦਰ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਹੈ।
ਜਿਸ 'ਤੇ ਕੈਪਟਨ ਅਮਰਿੰਦਰ ਨੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸੂਬੇ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਉਹ ਕਲੋਨੀਆਂ ਨੂੰ ਰੈਗੁਲਰ ਕਰਨ ਲਈ ਇਕ ਵਿਆਪਕ ਤੇ ਅਸਾਨ ਨੀਤੀ ਬਣਾਉਣਗੇ ਤੇ ਰਿਅਲ ਅਸਟੇਟ ਬਿਜਨੇਟ ਨੂੰ ਉਤਸਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣਗੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਕੁਝ ਵਕਤ ਪਹਿਲਾਂ ਪ੍ਰਾਪਰਟੀ ਕਾਰੋਬਾਰੀਆਂ ਨਾਲ ਮਿੱਲਣ ਦਾ ਵਾਅਦਾ ਕੀਤਾ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਬਾਦਲ ਤੇ ਮਜੀਠੀਆ ਦੇ ਕੁਸ਼ਾਸਨ ਤੋਂ ਅਜ਼ਾਦ ਕਰਵਾਉਣ ਲਈ ਕਾਂਗਰਸ ਦਾ ਸਮਰਥਨ ਮੰਗਿਆ ਸੀ।
ਪੰਜਾਬ ਦੇ ਪ੍ਰਾਪਰਟੀ ਕਾਰੋਬਾਰੀਆਂ ਦਾ ਇਕ ਵਫਦ ਪੰਜਾਬ ਕਲੋਨਾਈਜ਼ਰਜ਼ ਤੇ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਇਸ ਤੋਂ ਪਹਿਲਾਂ ਪਟਿਆਲਾ ਤੋਂ ਵਿਧਾਇਕ ਮਹਾਰਾਣੀ ਪਰਨੀਤ ਕੌਰ ਨਾਲ ਮਿਲਿਆ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਤੇ ਉਨ੍ਹਾਂ ਦੀ ਭਲਾਈ ਨੂੰ ਉਤਸਾਹਿਤ ਕਰਨ ਲਈ ਪਰਨੀਤ ਤੋਂ ਦਖਲ ਦੇਣ ਦੀ ਅਪੀਲ ਕੀਤੀ ਸੀ।