← ਪਿਛੇ ਪਰਤੋ
ਚੰਡੀਗੜ੍ਹ, 30 ਦਸੰਬਰ, 2016 : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਪ੍ਰਫੂੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਅੱਜ ਲਏ ਗਏ ਇੱਕ ਵੱਡੇ ਫੈਸਲੇ ਨੇ ਪੰਜਾਬੀ ਇੰਡਸਟਰੀ 'ਚ ਜਾਨ ਫੂੱਕਣ ਦਾ ਕੰਮ ਕੀਤਾ ਹੈ। ਬੀਤੀ 24 ਨਵੰਬਰ, 2016 ਨੂੰ ਬਾਬੂਸ਼ਾਹੀ ਡਾਟ ਕਾਮ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਖ਼ਬਰ ਮਗਰੋਂ ਅੱਜ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਮੁਤਾਬਕ ਹੁਣ ਤੋਂ ਪੰਜਾਬ ਦੇ ਹਰੇਕ ਮਲਟੀਪਲੈਕਸ 'ਚ ਪੰਜਾਬੀ ਫ਼ਿਲਮ ਦਾ ਰੋਜ਼ਾਨਾ ਇੱਕ ਸ਼ੋਅ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨੂੰ ਪੰਜਾਬੀ ਫ਼ਿਲਮ ਇੰਡਸਟਰੀ 'ਚ ਇੱਕ ਨਵੀਂ ਜਾਨ ਫੁੱਕਣ ਵਾਲੇ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਮਗਰੋਂ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਸਬੰਧਤ ਲੋਕਾਂ 'ਚ ਖੁਸ਼ੀ ਦਾ ਮਾਹੌਲ ਨਜ਼ਰ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਬਾਬੂਸ਼ਾਹੀ ਡਾਟ ਕਾਮ ਨੇ ਇਸ ਖ਼ਬਰ ਨੂੰ ਸਭ ਤੋਂ ਪਹਿਲਾਂ ਪ੍ਰਕਾਸ਼ਿਤ ਕਰਦਿਆਂ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਹੋਣ ਵਾਲੇ ਨਫੇ-ਨੁਕਸਾਨ ਨੂੰ ਸੂਬਾ ਸਰਕਾਰ ਦੇ ਧਿਆਨ ਹਿੱਤ ਲਿਆਂਦਾ ਸੀ।
Total Responses : 267