ਐਸ.ਏ.ਐਸ. ਨਗਰ 31 ਅਗਸਤ, 2020: ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲ਼ਾ ਦੀ ਅਗਵਾਈ ਵਿੱਚ ਲਗਭਗ ਤਿੰਨ ਸਾਲ ਪਹਿਲਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋˆ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਪੰਜਾਬ ਦੇ 95.61 ਫੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਗਏ ਹਨ। ਸਿੱਖਿਆ ਵਿਭਾਗ ਵੱਲੋਂ ਨਿਸਚਤ ਕੀਤੇ ਮਾਪਦੰਡਾਂ ਤਹਿਤ ਰਾਜ ਦੇ 19129 ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ‘ਚੋਂ 18289 ਸਕੂਲ, ਸਮਾਰਟ ਸਕੂਲ ਬਣ ਚੁੱਕੇ ਹਨ। ਰਾਜ ਦੇ 12834 ਪ੍ਰਾਇਮਰੀ ਸਕੂਲਾਂ ‘ਚੋਂ 12124 ਸਕੂਲ, 2658 ਮਿਡਲ ਸਕੂਲਾਂ ‘ਚੋਂ 2594 ਸਕੂਲ, 1738 ਹਾਈ ਸਕੂਲਾਂ ‘ਚੋਂ 1698 ਸਕੂਲ ਤੇ 1899 ਸੈਕੰਡਰੀ ਸਕੂਲਾਂ ‘ਚੋਂ 1873 ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਚੁੱਕੇ ਹਨ। ਸਮੁੱਚੇ ਰੂਪ ‘ਚ ਰਾਜ ਦੇ ਬਾਕੀ ਰਹਿੰਦੇ 840 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਕੰਮ ਚੱਲ ਰਿਹਾ ਹੈ। ਸਿੱਖਿਆ ਵਿਭਾਗ ਦੀ ਸਕੂਲ ਸੁਧਾਰ ਮੁਹਿੰਮ ਨੂੰ ਮਿਲ ਰਹੀ ਇਸ ਸਫਲਤਾ ਦੀ ਵਿਲੱਖਣਤਾ ਇਹ ਹੈ ਕਿ ਇਸ ਅਭਿਆਨ ਵਿੱਚ ਸਿੱਖਿਆ ਵਿਭਾਗ ਵੱਲੋˆ ਇੱਕ ਮਾਰਗ ਦਰਸ਼ਕ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਕੂਲਾਂ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ। ਇਸ ਤੋˆ ਇਲਾਵਾ ਸਰਕਾਰ ਵਲੋˆ 60:40 ਦੇ ਅਨੁਪਾਤ ਨਾਲ ਸਮਾਰਟ ਸਕੂਲ ਬਣਾਉਣ ਦੀ ਨੀਤੀ ਵੀ ਬਣਾਈ ਗਈ ਤੇ ਜਿਸ ਤਹਿਤ ਸਰਕਾਰ ਵਲੋˆ ਇਹਨਾˆ ਸਕੂਲ਼ਾˆ ਨੂੰ ਮਾਲੀ ਮੱਦਦ ਦਿੱਤੀ ਗਈ ਹੈ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਪਦੰਡਾਂ ਤਹਿਤ ਸਰਕਾਰੀ ਸਕੂਲਾˆ ਵਿੱਚ ਨਵੀਆ ਤਕਨੀਕਾˆ ਅਤੇ ਗਤੀਵਿਧੀਆˆ ‘ਤੇ ਅਧਾਰਿਤ ਸਿੱਖਣ-ਸਿਖਾਓੁਣ ਵਿਧੀਆˆ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਲਈ ਸਕੂਲਾˆ ਵਿੱਚ ਲੋੜੀਦੀਆˆ ਬੁਨਿਆਦੀ ਸੂਵਿਧਾਵਾˆ ਪ੍ਰਦਾਨ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਸਮਾਰਟ ਕਲਾਸ ਰੂਮ (ਪ੍ਰੋਜੈਕਟਰ ਤੇ ਐਲ.ਈ.ਡੀਜ਼), ਕਲਰ ਕੋਡਿੰਗ, ਸੁੰਦਰ ਗੇਟ, ਸਕੂਲ ਵਿੱਚ ਵਿੱਦਿਅਕ ਵਾਤਾਵਰਨ ਤਿਆਰ ਕਰਨ ਲਈ ਬਾਲਾ ਵਰਕ (ਬਿਲਡਿੰਗ ਐਜ ਲਰਨਿੰਗ ਏਡ), ਐਲ.ਈ.ਡੀ/ਕੰਪਿਊਟਰ ਲੈਬ, ਈ-ਕੰਟੈˆਟ, ਸੁੰਦਰ ਤੇ ਮਿਆਰੀ ਵਰਦੀ, ਟਾਈ, ਬੈਲਟ ਅਤੇ ਪਹਿਚਾਣ ਪੱਤਰ ਸ਼ਾਮਲ ਹਨ। ਵਿਦਿਆਰਥੀਆˆ ਨੂੰ ਉਕਤ ਬੁਨਿਆਦੀ ਸੁਵਿਧਾਵਾˆ ਮੁਹੱਈਆ ਕਰਵਾਉਣ ਹਿੱਤ ਸਕੂਲ ਅਧਿਆਪਕਾˆ ਵੱਲੋˆ ਲੋਕਾˆ ਦਾ ਸਹਿਯੋਗ ਲਿਆ ਜਾ ਰਿਹਾ ਹੈ। ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਮਿਹਨਤੀ ਅਤੇ ਸਿਰੜੀ ਅਧਿਆਪਕਾˆ ਵੱਲੋˆ ਸਰਕਾਰੀ ਸਕੂਲਾˆ ਦੀ ਨੁਹਾਰ ਬਦਲਣ ਦੇ ਓੁਪਰਾਲਿਆˆ ਤੋˆ ਪ੍ਰੇਰਣਾ ਲੈ ਕੇ, ਸਿੱਖਿਆ ਵਿਭਾਗ ਵੱਲੋˆ ਜਨ ਭਾਗੀਦਾਰੀ ਨਾਲ ਸਰਕਾਰੀ ਸਕੂਲਾˆ ਨੂੰ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਸੀ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਪਰਿਵਰਤਿਤ ਹੋ ਗਈ ਹੈ। ਸਕੂਲ ਅਧਿਆਪਕਾˆ ਵਿੱਚ ਇਕ ਖਾਸ ਕਿਸਮ ਦੇ ਜਜਬੇ ਦੀ ਭਾਵਨਾ ਤਹਿਤ ਕੀਤੇ ਜਾ ਰਹੇ ਕੰਮ ਸਦਕਾ ਪਿੰਡਾਂ ਦੀਆˆ ਪੰਚਾਇਤਾˆ, ਸਮਾਜ ਸੇਵੀ ਸੰਸਥਾਵਾˆ, ਪ੍ਰਵਾਸੀ ਭਾਰਤੀਆˆ ਅਤੇ ਦਾਨੀ ਸੱਜਣਾˆ ਵੱਲੋˆ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਨਾਲ ਸਰਕਾਰੀ ਸਕੂਲਾˆ ਦਾ ਕਾਇਆ ਕਲਪ ਹੋ ਗਿਆ ਹੈ।