ਜੇਕਰ ਤੁਸੀਂ ਪ੍ਰਭਾਵਿਤ ਮਰੀਜ਼ਾਂ ਦੀ ਮਦਦ ਕਰਨਾ ਚਾਹੁੰਦੇ ਹੋ ਤਾਂ ਘਰਾਂ ਵਿੱਚ ਰਹੋ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੋ
ਇਕੱਠੇ ਮਾਮਲੇ ਸਾਹਮਣੇ ਆਉਣ ਵਾਲੇ ਖੇਤਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਕੰਟੇਨਮੈਂਟ ਪਲਾਨ
ਮਰੀਜ਼ਾਂ ਦੇ ਪ੍ਰਬੰਧਾਂ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ
5193 ਵਿਅਕਤੀਆਂ ਦਾ ਟੈਸਟ ਕੀਤਾ ਗਿਆ ਜਿਨ•ਾਂ ਵਿੱਚੋਂ 4404 ਨੈਗੇਟਿਵ ਪਾਏ ਗਏ ਅਤੇ 29 ਵਿਅਕਤੀ ਪੂਰੀ ਤਰ•ਾਂ ਸਿਹਤਯਾਬ ਹੋਏ
ਚੰਡੀਗੜ, 16 ਅਪ੍ਰੈਲ 2020: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਵਾਇਰਸ ਮਹਾਂਮਾਰੀ ਦੇ ਟਾਕਰੇ ਲਈ ਪੂਰੀ ਤਰ•ਾਂ ਤਿਆਰ ਹੇ ਅਤੇ ਪੰਜਾਬ ਨੂੰ ਕੋਵਿਡ-19 ਵਿਰੁੱਧ ਜੰਗ `ਚ ਮਿਸਾਲ ਬਣਾਇਆ ਜਾਵੇਗਾ। ਇਹ ਜਾਣਕਾਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਦਿੱਤੀ।
ਸਿਹਤ ਮੰਤਰੀ ਨੇ ਦੱਸਿਆ ਕਿ ਮਾਮਲਿਆਂ ਦੀ ਗਿਣਤੀ ਦੇ ਅਧਾਰ 'ਤੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ 4 ਜ਼ਿਲਿ•ਆਂ ਨੂੰ ਅਤਿ ਸੰਵੇਦਨਸ਼ੀਲ (ਹੌਟਸਪੌਟ) ਘੋਸ਼ਿਤ ਕੀਤਾ ਗਿਆ ਹੈ। ਇਹ ਜ਼ਿਲ•ੇ ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਜਲੰਧਰ ਅਤੇ ਪਠਾਨਕੋਟ ਹਨ। ਇਹ ਉਹ ਜ਼ਿਲ•ੇ ਹਨ ਜਿਨ•ਾਂ ਵਿੱਚ ਹੁਣ ਤੱਕ ਕੋਵਿਡ-19 ਦੇ 15 ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ ਹਨ। ਉਨ•ਾਂ ਸਪੱਸ਼ਟ ਕੀਤਾ ਕਿ ਹੁਣ ਪੰਜਾਬ ਦੂਜੀ ਸਟੇਜ਼ ਵਿੱਚ ਹੈ ਅਤੇ ਕਿਸੇ ਵੀ ਤਰ•ਾਂ ਦੇ ਅਣਕਿਆਸੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਸਿਹਤ ਵਿਭਾਗ ਦੀਆਂ ਮੋਹਰਲੀ ਕਤਾਰ ਵਾਲੀਆਂ ਟੀਮਾਂ ਲਗਾਤਾਰ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਜੰਗ ਪੱਧਰ `ਤੇ ਕੰਮ ਕਰ ਰਹੀਆਂ ਹਨ ਜੋ ਕਿ ਇਸ ਲਾਗ ਵਾਲੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਦਾ ਇਕ-ਮਾਤਰ ਰਸਤਾ ਹੈ। ਉਨ•ਾਂ ਕਿਹਾ ਕਿ ਅੱਜ ਸਾਡੇ ਕੋਲ ਐਸ.ਬੀ.ਐਸ. ਨਗਰ ਦੀ ਬਿਹਤਰੀਨ ਮਿਸਾਲ ਹੈ ਜਿੱਥੇ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੀ ਚੇਨ (ਲੜੀ) ਨੂੰ ਤੋੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਅਤੇ 26 ਮਾਰਚ ਤੋਂ ਮਰੀਜ਼ਾਂ ਦੀ ਗਿਣਤੀ 19 'ਤੇ ਹੀ ਰੋਕ ਦਿੱਤੀ ਹੈ।
ਉਨ•ਾਂ ਦੱਸਿਆ ਕਿ ਜਿੱਥੇ ਵੀ ਇਕੱਠੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਮਾਮਲਿਆਂ ਦੇ ਆਸ-ਪਾਸ ਦੇ 3 ਕਿਲੋਮੀਟਰ ਦੇ ਦਾਇਰੇ ਵਿਚਲੇ ਖੇਤਰ ਨੂੰ ਕੰਟੇਨਮੈਂਨ ਪਲਾਨ ਅਧੀਨ ਲਿਆਂਦਾ ਜਾਂਦਾ ਹੈ।ਇਲਾਕੇ ਨੂੰ ਸੀਲ ਕਰ ਦਿੱਤਾ ਜਾਂਦਾ ਹੈ ਅਤੇ ਕਿਸੇ ਨੂੰ ਵੀ ਉਕਤ ਖੇਤਰ ਵਿੱਚ ਆਉਣ-ਜਾਣ ਦੀ ਆਗਿਆ ਨਹੀਂ ਦਿੱਤੀ ਜਾਂਦੀ। ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦੀ ਨਿਗਰਾਨੀ ਅਤੇ ਜਾਂਚ ਕੀਤੀ ਜਾਂਦੀ ਹੈ।ਜੇ ਕੋਈ ਵਿਅਕਤੀ ਕੋਵਿਡ-19 ਤੋਂ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸਨੂੰ ਆਈਸੋਲੇਸ਼ਨ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਸਿਹਤ ਟੀਮਾਂ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦੀ ਭਾਲ ਲਈ ਨਿਯਮਤ ਅਧਾਰ 'ਤੇ ਸਰਵੇ ਕਰਦੀਆਂ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਘਰ-ਘਰ ਪਹੁੰਚਾਈਆਂ ਜਾਂਦੀਆਂ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਇਸੇ ਤਰ•ਾਂ ਦੀ ਰਣਨੀਤੀ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕੀਤੇ 9 ਜ਼ਿਲਿ•ਆਂ ਦੇ 24 ਅਤਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਾਗੂ ਕੀਤੀ ਜਾ ਰਹੀ ਹੈ ਜਦਕਿ ਜ਼ਿਲ•ਾ ਐਸ.ਏ.ਐਸ. ਨਗਰ ਅਤੇ ਜਲੰਧਰ `ਤੇ ਵਿਸ਼ੇਸ਼ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ ਕਿਉਂ ਕਿ ਇੱਥੇ ਹੁਣ ਤੱਕ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਰਿਪੋਰਟ ਕੀਤੇ ਗਏ ਹਨ। ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਸੈਂਪਲ ਲੈਣ ਤੋਂ ਇਲਾਵਾ ਇਨ•ਾਂ ਦੋਹਾਂ ਜ਼ਿਲਿ•ਆਂ ਵਿੱਚ ਟੈਸਟਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ 1000 ਰੈਪਿਡ ਟੈਸਟ ਕਿੱਟਾਂ ਦਿੱਤੀਆਂ ਗਈਆਂ ਹਨ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਸ਼ਨਾਖ਼ਤ ਕੀਤੇ ਗਏ ਇਲਾਕਿਆਂ ਵਿੱਚ ਹੀ ਬੰਨ• ਦਿੱਤਾ ਜਾਵੇ ਅਤੇ ਜਲਦ ਤੋਂ ਜਲਦ ਸਾਰੇ ਨਵੇਂ ਪੁਸ਼ਟੀ ਕੀਤੇ ਮਾਮਲਿਆਂ ਨੂੰ ਇਲਾਜ ਅਧੀਨ ਲਿਆਂਦਾ ਜਾ ਸਕੇ।
ਕੈਬਨਿਟ ਮੰਤਰੀ ਨੇ ਖੁਲਾਸਾ ਕੀਤਾ ਕਿ ਬਿਮਾਰ ਮਰੀਜ਼ਾਂ ਨੂੰ ਮਿਆਰੀ ਕਲੀਨੀਕਲ ਪ੍ਰਬੰਧ ਮੁਹੱਈਆ ਕਰਵਾਉਣ ਲਈ ਅਤੇ ਮੌਤ ਦਰ ਨੂੰ ਕਾਬੂ ਕਰਨ ਲਈ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ ਜੋ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੂੰ ਪ੍ਰਬੰਧਾਂ ਸਬੰਧੀ ਫੈਸਲੇ ਲੈਣ ਵਿੱਚ ਸਹਿਯੋਗ ਦੇਵੇਗੀ। ਕੋਵਿਡ 19 ਦੇ ਮਰੀਜ਼ਾਂ ਨੂੰ ਆਧੁਨਿਕ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਮਾਹਿਰ ਡਾਕਟਰਾਂ ਵੱਲੋਂ ਲਗਾਤਾਰ ਵੈੱਬੀਨਾਰ (ਆਨਲਾਈਨ ਵਿਚਾਰਚਰਚਾ) ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਪੰਜਾਬ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੱਥੇ ਕੋਵਿਡ-19 ਦੇ 186 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ 5193 ਵਿਅਕਤੀਆਂ ਦੇ ਟੈਸਟ ਕੀਤੇ ਗਏ ਹਨ ਜਿਨ•ਾਂ ਵਿੱਚੋਂ 4404 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 29 ਵਿਅਕਤੀ ਪੂਰੀ ਤਰ•ਾਂ ਸਿਹਤਯਾਬ ਹੋਏ ਹਨ।ਕੋਰੋਨਾ ਦੇ ਜ਼ਿਆਦਾਤਰ ਮਾਮਲੇ ਵਿਦੇਸ਼ੀ ਯਾਤਰਾ ਨਾਲ ਸਬੰਧਤ ਹਨ ਜਾਂ ਇਨ•ਾਂ ਦੇ ਸੰਪਰਕ ਵਿੱਚ ਆਏ ਹੋਏ ਵਿਅਕਤੀ ਹਨ। ਉਨ•ਾਂ ਕਿਹਾ ਕਿ ਸ਼ੱਕੀ ਮਰੀਜ਼ਾ ਦੀ ਪਹਿਚਾਣ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚ ਨਿਰੰਤਰ ਘਰ-ਘਰ ਜਾ ਕੇ ਸਕਰੀਨਿੰਗ ਕਰ ਰਹੀਆਂ ਹਨ। ਪੁਲੀਸ ਵਿਭਾਗ ਦੀ ਸਹਾਇਤਾ ਦੇ ਨਾਲ ਸਾਰੇ ਅਤਿ ਸੰਵੇਦਨਸ਼ੀਲ ਇਲਾਕਿਆਂ ਨਾਲ ਜੁੜਦੀਆਂ ਸੜਕਾਂ, ਆਮ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਬਿਮਾਰੀ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਕਰਫਿਊ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ•ਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਜੇਕਰ ਤੁਸੀਂ ਪ੍ਰਭਾਵਿਤ ਮਰੀਜ਼ਾਂ ਦੀ ਮਦਦ ਕਰਨਾ ਚਾਹੁੰਦੇ ਹੋ ਤਾਂ ਘਰਾਂ ਵਿੱਚ ਰਹੋ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰੋ
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਰੀਜ਼ਾਂ ਲਈ ਕੀਤੀਆਂ ਗਈਆਂ ਤਿਆਰੀਆਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਿਹਤ ਕੇਂਦਰਾਂ ਵਿੱਚ 5186 ਆਈਸੋਲੇਸ਼ਨ ਬਿਸਤਰਿਆਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ 480 ਵੈਂਟੀਲੇਟਰ ਅਤੇ 1100 ਆਈ.ਸੀ.ਯੂ ਬਿਸਤਰਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਬਹੁਤ ਘੱਟ ਲੱਛਣਾਂ ਵਾਲੇ ਮਰੀਜ਼ਾਂ ਦਾ ਧਿਆਨ ਰੱਖਣ ਲਈ 500-1000 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਕੇਅਰ ਆਈਸੋਲੇਸ਼ਨ ਕੇਂਦਰਾਂ ਦੀ ਯੋਜਨਾ ਵੀ ਘੜੀ ਗਈ ਹੈ ਜਦਕਿ ਸਾਰੇ ਗੰਭੀਰ ਮਰੀਜ਼ਾਂ ਨੂੰ 3 ਸਰਕਾਰੀ ਅਤੇ 2 ਪ੍ਰਾਈਵੇਟ ਮੈਡੀਕਲ ਕਾਲਜਾਂ ਵਿਖੇ ਭੇਜਿਆ ਜਾਵੇਗਾ।
ਉਨ•ਾਂ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਕੋਲ ਲੋੜੀਂਦੀਆਂ ਪੀ.ਪੀ.ਈ. ਕਿੱਟਾਂ, ਐਨ-95 ਮਾਸਕ ਅਤੇ ਤਿੰਨ ਪਰਤਾਂ ਵਾਲੇ ਮਾਸਕ ਦਾ ਸਟਾਕ ਮੌਜੂਦ ਹੈ ਜਿਸਨੂੰ ਸਾਰੇ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।