ਅਜਨਾਲਾ, 4 ਨਵੰਬਰ, 2016 : ਪੰਜਾਬ ਦੇ ਸਮੂਹ ਡੀ.ਸੀ, ਐਸ.ਡੀ.ਐਮ, ਤਹਿਸੀਲਾਂ ਤੇ ਉਪ ਤਹਿਸੀਲਾਂ ਦੇ ਸਮੂਹ ਸਟਾਫ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅੱਜ ਕਲਮ ਛੋੜ ਹੜਤਾਲ ਕਰਕੇ ਪੂਰੇ ਪੰਜਾਬ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅਣਮਿਥੇ ਸਮੇਂ ਦੀ ਹੜਤਾਲ 'ਤੇ ਜਾਣ ਕਾਰਨ ਉਕਤ ਦਫ਼ਤਰਾਂ 'ਚ ਕੰਮਕਾਜ ਬਿਲਕੁਲ ਠੱਪ ਪੈ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।