← ਪਿਛੇ ਪਰਤੋ
ਐਸ ਏ ਐਸ ਨਗਰ, 04 ਮਈ 2020: ਪੰਜਾਬ ਯੁਵਕ ਵਿਕਾਸ ਬੋਰਡ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸੁਚਾਰੂ ਢੰਗ ਨਾਲ ਲਗਾਉਣ ਅਤੇ ਇਸ ਨੂੰ ਖ਼ਾਸਕਰ ਸੰਕਟ ਦੇ ਸਮੇਂ ਮਨੁੱਖਤਾ ਦੀ ਭਲਾਈ ਵੱਲ ਮੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਬੋਰਡ ਨੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਹੁਣ ਪੰਜਾਬ ਦੇ ਨੌਜਵਾਨਾਂ ਵਿਸ਼ੇਸ਼ ਤੌਰ ‘ਤੇ ਨੌਜਵਾਨ ਵਲੰਟੀਅਰਾਂ ਵੱਲੋਂ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਕਿਵੇਂ ਰਹਿਣਾ ਹੈ, ਕੀ ਸਾਵਧਾਨੀਆਂ ਵਰਤਣੀਆਂ ਹਨ ਇਹਨਾਂ ਬਾਰੇ ਜਾਗਰੂਕਤਾ ਪੈਦਾ ਕਰਦਿਆਂ ਲੋਕਾਂ ਦੀ ਮਦਦ ਕਰਨ ਵਿਚ ਦਿੱਤੀਆਂ ਜਾ ਰਹੀਆਂ ਵੱਡਮੁੱਲੀ ਸੇਵਾਵਾਂ ਨੂੰ ਮਾਨਤਾ ਦੇਣ ਲਈ ਜ਼ਿਲੇ ਦੇ ਵਲੰਟੀਅਰਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਲੱਖਣ ਪਹਿਲਕਦਮੀ ਨਾਲ ਨੌਜਵਾਨਾਂ ਦੇ ਮਨੋਬਲ ਨੂੰ ਭਾਰੀ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਪ੍ਰਤੀ ਵੱਧ ਤੋਂ ਵੱਧ ਸਮਰਪਣ ਨਾਲ ਕੰਮ ਕਰਨ।
Total Responses : 267