ਚੰਡੀਗੜ੍ਹ, 13 ਸਤੰਬਰ, 2016 : ਪੰਜਾਬ ਵਿਧਾਨ ਸਭਾ 'ਚ ਕਾਂਗਰਸੀ ਵਿਧਾਇਕਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਅੱਜ ਸਵੇਰੇ ਸੀਨੀਅਰ ਕਾਂਗਰਸੀ ਲੀਡਰ ਅੰਬਿਕਾ ਸੋਨੀ, ਬੀਬੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਵਿਧਾਨ ਸਭਾ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਤੋਂ ਇਲਾਵਾ ਪੱਤਰਕਾਰਾਂ ਤੇ ਫੋਟੋਗ੍ਰਾਫਰਾਂ ਨੂੰ ਵੀ ਵਿਧਾਨ ਸਭਾ ਅੰਦਰ ਦਾਖਲ ਨਹੀਂ ਹੋਣ ਦਿੱਤਾ ਗਿਆ। ਕੁਝ ਵਿਧਾਇਕ ਜੋ ਅੱਜ ਤੜਕੇ ਵਿਧਾਨ ਸਭਾ ਤੋਂ ਬਾਹਰ ਗਏ ਸਨ, ਉਹ ਜ਼ਬਰਦਸਤੀ ਹੋਰ ਵਿਧਾਇਕਾਂ ਦੀ ਮਦਦ ਨਾਲ ਵਿਧਾਨ ਸਭਾ ਅੰਦਰ ਦਾਖਲ ਹੋਣ 'ਚ ਕਾਮਯਾਬ ਰਹੇ।