ਲੁਧਿਆਣਾ, 12 ਜਨਵਰੀ 2017: ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਮਿਤੀ 4 ਫਰਵਰੀ, 2017 ਨੂੰ ਹੋਣ ਵਾਲੀ ਚੋਣ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ•ਾ ਲੁਧਿਆਣਾ ਵਿੱਚ ਦੋ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਜਿਨ•ਾਂ ਵਿੱਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਸ੍ਰ. ਮਨਪ੍ਰੀਤ ਸਿੰਘ ਇਯਾਲੀ ਅਤੇ ਉਨ•ਾਂ ਦੇ ਕਵਰਿੰਗ ਉਮੀਦਵਾਰ ਵਜੋਂ ਸ੍ਰ. ਹਰਕਿੰਦਰ ਸਿੰਘ ਸ਼ਾਮਿਲ ਹਨ।
ਨਾਮਜ਼ਦਗੀਆਂ ਸੰਬੰਧੀ ਹੁਣ ਤੱਕ ਦੀ ਜਾਣਕਾਰੀ ਜਾਰੀ ਕਰਦਿਆਂ ਵਧੀਕ ਜ਼ਿਲ•ਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਅੱਜ ਦੂਜੇ ਦਿਨ ਇਨ•ਾਂ ਦੋਵਾਂ ਉਮੀਦਵਾਰਾਂ ਤੋਂ ਬਿਨਾ ਹੋਰ ਕਿਸੇ ਵੀ ਹਲਕੇ ਵਿਚ ਨਾਮਜ਼ਦਗੀਆਂ ਦਾਖ਼ਲ ਨਹੀਂ ਕੀਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਨਾਮਜ਼ਦਗੀ ਪੱਤਰ ਮਿਤੀ 18 ਜਨਵਰੀ, 2017 ਤੱਕ ਸੰਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨਿਰਧਾਰਤ ਸਥਾਨਾਂ 'ਤੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੇ ਜਾ ਸਕਦੇ ਹਨ। ਮਿਤੀ 14 ਅਤੇ 15 ਜਨਵਰੀ, 2017 ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਨੂੰ ਅਤੇ ਵਾਪਸੀ 21 ਜਨਵਰੀ ਤੱਕ ਹੋ ਸਕੇਗੀ। ਮਤਦਾਨ 4 ਫ਼ਰਵਰੀ ਦਿਨ ਸ਼ਨੀਵਾਰ ਨੂੰ ਹੋਵੇਗਾ ਅਤੇ ਗਿਣਤੀ 11 ਮਾਰਚ 2017 ਨੂੰ ਹੋਵੇਗੀ।
ਉਮੀਦਵਾਰ ਵੱਲੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਨੰਬਰ 2-ਬੀ ਵਿੱਚ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸੰਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਵਿਅਕਤੀਗਤ ਤੌਰ 'ਤੇ ਪੇਸ਼ ਹੋ ਕੇ ਦਿੱਤਾ ਜਾਣਾ ਹੈ। ਇਸ ਤੋਂ ਇਲਾਵਾ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ• ਵੱਲੋਂ ਉਮੀਦਵਾਰਾਂ ਦੀ ਸਹੂਲਤ ਲਈ 'candidate nomination portal' ਤਿਆਰ ਕੀਤਾ ਗਿਆ ਹੈ, ਜਿਸ ਦਾ ਲਿੰਕ ਵੈਬਸਾਈਟ 'www.ceopunjab.nic.in' ਦੇ ਹੋਮ ਪੇਜ਼ 'ਤੇ ਉਪਲੱਬਧ ਲਿੰਕ Vidhan Sabha 5lections-੨੦੧੭ ਵਿੱਚ ਉਪਲੱਬਧ ਹੈ। ਇਸ ਸੁਵਿਧਾ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਆਨਲਾਈਨ ਭਰ ਕੇ ਪ੍ਰਿੰਟਆਊਟ ਲੈਣ ਉਪਰੰਤ ਹਸਤਾਖ਼ਰ ਕਰਕੇ ਸੰਬੰਧਤ ਰਿਟਰਨਿੰਗ ਅਫ਼ਸਰ ਨੂੰ ਜਮ•ਾ ਕਰਾਉਣ ਲਈ ਦਿੱਤੀ ਗਈ ਹੈ ਤਾਂ ਜੋ ਨਾਮਜ਼ਦਗੀ ਪੱਤਰ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਸਕੇ। ਪਰ ਨਾਮਜ਼ਦਗੀ ਪੋਰਟਲ ਦੀ ਵਰਤੋਂ ਕਰਨ ਵਿੱਚ ਕਿਸੇ ਵੀ ਉਮੀਦਵਾਰ ਨੂੰ ਬੰਦਿਸ਼ ਨਹੀਂ ਹੈ। ਪਿਛਲੀਆਂ ਹੋਈਆਂ ਚੋਣਾਂ ਵਾਂਗ ਹੀ ਉਮੀਦਵਾਰ ਵੱਲੋਂ ਹੱਥਲਿਖਤ ਜਾਂ ਟਾਈਪ ਕੀਤਾ ਹੋਇਆ ਨਾਮਜ਼ਦਗੀ ਪੱਤਰ ਨਿਰਧਾਰਤ ਫਾਰਮ ਨੰਬਰ 2-ਬੀ ਵਿੱਚ ਨਿਰਧਾਰਤ ਮਿਤੀ, ਸਮਾਂ ਅਤੇ ਸਥਾਨ 'ਤੇ ਸੰਬੰਧਤ ਰਿਟਰਨਿੰਗ ਅਫ਼ਸਰ ਨੂੰ ਦਿੱਤਾ ਜਾ ਸਕਦਾ ਹੈ।
ਉਨ•ਾਂ ਨੇ ਕਿਹਾ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਭਰਨ ਵੇਲੇ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰੇ। ਇਨ•ਾਂ ਹਦਾਇਤਾਂ ਸੰਬੰਧੀ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।