ਟਾਹਲੀ ਸਾਹਿਬ, 29 ਜਨਵਰੀ, 2017 : ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਟੋਪੀ ਵਾਲਿਆਂ ਦੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਾ ਕਰਨ ਕਰਕੇ ਪੰਜਾਬੀਆਂ ਨੇ ਕੇਜਰੀਵਾਲ ਵੱਲੋਂ ਖੁਦ ਮੁੱਖ ਮੰਤਰੀ ਬਣ ਕੇ ਉਨਾਂ ਉੱਤੇ ਹਕੂਮਤ ਕਰਨ ਦੀ ਗੇਮ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਪੰਜਾਬ ਵਿੱਚ ਤੀਜੀ ਵਾਰ ਵੀ ਗੱਠਜੋੜ ਦੀ ਸਰਕਾਰ ਬਣੇਗੀ।
ਮਜੀਠੀਆ ਪਿੰਡ ਸਿਧਵਾਂ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਨੇ ਕਿਹਾ ਕਿ ਪੰਜਾਬੀ ਕਦੇ ਵੀ ਕਿਸੇ ਬਾਹਰਲੇ ਨੂੰ ਆਪਣੇ ਉੱਤੇ ਹਕੂਮਤ ਨਹੀਂ ਕਰਨ ਦੇਣਗੇ। ਲੋਕਾਂ ਤੋਂ ਵਿਕਾਸ ਦੇ ਨਾਂ 'ਤੇ ਵੋਟ ਮੰਗਦੇ ਹੋਏ ਉਹਨਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਿਰਫ਼ ਆਪਣੀ ਕਾਰਗੁਜ਼ਾਰੀ ਦੇ ਸਿਰ 'ਤੇ ਲੋਕਾਂ ਦੀਆਂ ਵੋਟਾਂ ਮੰਗ ਰਿਹਾ ਹੈ। ਅਸੀਂ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਅਗਲੇ ਪੰਜਾ ਸਾਲਾਂ ਦਾ ਵੀ ਨਕਸ਼ਾ ਤਿਆਰ ਕਰ ਲਿਆ ਹੈ। ਉਹਨਾਂ ਪਿਛਲੀ ਕਾਰਗੁਜ਼ਾਰੀ ਅਤੇ ਵਾਅਦੇ ਨਿਭਾਉਣ ਦੀ ਕਾਬਲੀਅਤ ਨੂੰ ਦੇਖਦੇ ਹੋਏ ਇੱਕ ਵਾਰੀ ਮੁੜ ਗੱਠਜੋੜ ਨੂੰ ਵੋਟਾਂ ਪਾ ਕੇ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।
ਇਸ ਮੌਕੇ ਸਰਪੰਚ ਹਰਜੀਤ ਸਿੰਘ, ਡਾ: ਅਵਤਾਰ ਸਿੰਘ, ਦਲਜੀਤ ਸਿੰਘ, ਫਤਿਹਜੰਗ ਸਿੰਘ, ਮੱਖਣ ਸਿੰਘ, ਜੋਗਿੰਦਰ ਸਿੰਘ, ਅਜੀਤ ਸਿੰਘ ਮਨਜਿੰਦਰ ਸਿੰਘ, ਕਰਨੈਲ ਸਿੰਘ ਬਾਠ ਅਮਰੀਕਾ, ਹਰਦੇਵ ਸਿੰਘ, ਨੰਬਰਦਾਰ ਜੋਗਿੰਦਰ ਸਿੰਘ ਆਦਿ ਮੌਜੂਦ ਸਨ ।
ਫੋਟੋ : 29 ਮਜੀਠੀਆ ਸਿਧਵਾਂ
ਕੈਪਸ਼ਨ : ਹਲਕਾ ਮਜੀਠਾ ਦੇ ਪਿੰਡ ਸਿਧਵਾਂ ਵਿਖੇ ਪ੍ਰਭਾਵਸ਼ਾਲੀ ਚੋਣ ਰੈਲੀ ਦੌਰਾਨ ਅਕਾਲੀ ਉਮੀਦਵਾਰ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਤੇ ਹੋਰ।