ਡੀਸੀ ਤੋਂ ਆਗਿਆ ਦੀ ਕੀਤੀ ਮੰਗ
ਐਸ ਏ ਐਸ ਨਗਰ, 12 ਮਈ 2020 : ਕੋਰੋਨਾ ਵਾਇਰਸ ਕਾਰਨ ਹੋਈ ਤਾਲਾਬੰਦੀ ਦੇ ਮੱਦੇਨਜ਼ਰ, ਸਕੂਲ ਖੋਲਣ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਦੀ ਆਗਿਆ ਨਹੀਂ ਹੈ। ਪਰ ਜਦੋਂ ਤੋਂ ਨਤੀਜੇ ਘੋਸ਼ਿਤ ਕੀਤੇ ਗਏ ਹਨ , ਮੌਜੂਦਾ ਸਥਿਤੀ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ।
ਉਪਰੋਕਤ ਸਥਿਤੀ ਨੂੰ ਵੇਖਦਿਆਂ ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਜਿਲੇ ਵਿੱਚ ਡੀਈਓ (ਐਸਈ), ਡੀਈਓ (ਈਈ) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ੍ਹਾ ਮੈਨੇਜਰ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਨਾਲ ਸਬੰਧਤ ਕਿਤਾਬਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡਣ ਸਬੰਧੀ ਆਗਿਆ ਮੰਗੀ ਗਈ ਹੈ। ਡੀਈਓ, ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਗੇ।