← ਪਿਛੇ ਪਰਤੋ
ਚੰਡੀਗੜ੍ਹ, 30 ਜਨਵਰੀ, 2017 : ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਸ਼ਹਾਦਤਾਂ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਨੇ ਆਪਣੀਆਂ-ਆਪਣੀਆਂ ਸੀਟਾਂ 'ਤੇ ਦੋ ਮਿੰਟ ਲਈ ਖੜੇ ਹੋ ਕੇ ਮੌਨ ਰੱਖਿਆ ਅਤੇ ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
Total Responses : 267