ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 17 ਅਪ੍ਰੈਲ 2021 - ਅੱਜ ਮੈਂ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕਰਵਾਇਆ ਹੈ | ਇਹ ਕੋਰੋਨਾ ਵਾਈਰਸ ਵਿਰੁੱਧ ਲੜਾਈ ਹੈ | ਅਸੀਂ ਸਹੀ ਸਮੇਂ ਤੇ ਟੀਕਾ ਲਗਵਾ ਕੇ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ | ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੋਰੋਨਾ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਉਣ ਜੋ 45 ਸਾਲ ਤੋਂ ਵੱਧ ਉਮਰ ਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਦੀਪ ਸਿੰਘ ਸਨੀ ਬਰਾੜ ਓ.ਐੱਸ.ਡੀ.ਟੂ-ਮੁੱਖ ਮੰਤਰੀ ਪੰਜਾਬ ਨੇ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਟੀਕਾ ਲਗਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਟੀਕਾਕਰਨ ਦਾ ਪੁਖਤਾ ਪ੍ਰਬੰਧ ਕੀਤੇ ਗਏ ਹਨ |
ਇਸ ਲਈ ਸਾਨੂੰ ਕੋਰੋਨਾ ਤੋਂ ਬਚਾਅ ਲਈ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਸਾਨੂੰ ਆਪਣੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਣਾ ਚਾਹੀਦਾ ਹੈ | ਇਸ ਮੌਕੇ ਸਿਵਲ ਸਰਜਨ ਡਾ.ਸੰਜੈ ਕਪੂਰ ਨੇ ਕਿਹਾ ਕੋਰੋਨਾ ਦੀ ਚੈੱਨ ਤੋੜਨ ਵਾਸਤੇ ਸਾਨੂੰ ਸਹਿਯੋਗ ਦੇਣਾ ਚਾਹੀਦਾ ਹੈ | ਡਾ.ਚੰਦਰ ਸ਼ੇਖਰ ਕੱਕੜ ਨੇ ਕਿਹਾ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਕੋਰੋਨਾ ਮੁਕਤ ਭਾਰਤ ਦੀ ਸਿਰਜਣਾ ਕਰ ਸਕਦੇ ਹਾਂ |