← ਪਿਛੇ ਪਰਤੋ
ਚੰਡੀਗੜ, 30 ਅਪਰੈਲ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਅੱਜ ਲਾਭਪਾਤਰੀਆਂ ਨੂੰ ਅਪਰੈਲ ਮਹੀਨੇ ਲਈ 188.36 ਕਰੋੜ ਰੁਪਏ ਦੀਆਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਪੈਨਸ਼ਨਾਂ ਜਾਰੀ ਕਰ ਦਿੱਤੀਆਂ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਾਸ਼ੀ 1 ਮਈ 2020 ਨੂੰ ਡੀ.ਬੀ.ਟੀ. ਰਾਹੀਂ ਸਿੱਧੇ ਤੌਰ 'ਤੇ 25.11 ਲੱਖ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਗਈ ਹੈ ਜਿਨ•ਾਂ ਵਿੱਚ ਬਜ਼ੁਰਗ, ਔਰਤਾਂ ਤੇ ਦਿਵਿਆਂਗ ਵਿਅਕਤੀਆਂ ਸ਼ਾਮਲ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਕੋਵਿਡ-19 ਸੰਕਟ ਕਾਰਨ ਵਧੀਆਂ ਮੁਸ਼ਕਲਾਂ ਨੂੰ ਦੇਖਦਿਆਂ ਅਪਰੈਲ ਮਹੀਨੇ ਦੀ ਪੈਨਸ਼ਨ ਵੀ ਐਡਵਾਂਸ ਵਿੱਚ ਅਪਰੈਲ ਵਿੱਚ ਹੀ ਦੇ ਦਿੱਤੀ ਗਈ ਜੋ ਕਿ ਆਮ ਤੌਰ 'ਤੇ ਮਈ ਮਹੀਨੇ ਵਿੱਚ ਦਿੱਤੀ ਜਾਂਦੀ ਹੈ।
Total Responses : 267