ਜਲੰਧਰ, 7 ਅਕਤੂਬਰ 2020 - ਪੰਜਾਬ ਸੁਪਰ ਸਟਾਰ ਪਲੇਅਰਜ਼ ਅੇਸੋਸੀਏਸ਼ਨ ਨੇ ਵੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੈਟਰਨ ਖਿਡਾਰੀਆਂ ਨੂੰ ਪੰਜਾਬ ਦੇ ਕਿਸਾਨਾਂ ਨਾਲ ਪੂਰੀ ਹਮਦਰਦੀ ਹੈ ਅਤੇ ਐਸੋਸੀਏਸ਼ਨ ਕਿਸਾਨਾਂ ਦੇ ਇਸ ਸੰਘਰਸ਼ 'ਚ ਨਾਲ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬ੍ਰਿਗੇਡੀਅਰ ਹਰਚਰਨ ਸਿੰਘ ਅਰਜਨਾ ਐਵਾਰਡੀ, ਜਨਰਲ ਸਕੱਤਰ ਸੱਜਣ ਸਿੰਘ ਚੀਮਾਂ ਅਰਜਨਾਂ ਐਵਾਰਡੀ ਤੇ ਖਜ਼ਾਨਚੀ ਅਰਜਨਾ ਐਵਾਰਡੀ ਰਾਜਬੀਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਲਈ ਕਾਨੂੰਨ ਪਾਸ ਕੀਤੇ ਗਏ ਹਨ ਅਤੇ ਕਿਸਾਨਾਂ ਵੱਲੋਂ ਵੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਅਤੇ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸੁਪਰ ਸਟਾਰ ਪਲੇਅਰਜ਼ ਅੇਸੋਸੀਏਸ਼ਨ ਨੇ ਵੀ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਹਮਾਇਤ ਕੀਤੀ ਹੈ ਅਤੇ ਕਿਸਾਨਾਂ ਖਿਲਾਫ ਧੱਕਾ ਸਹਿਣ ਨਹੀਂ ਕੀਤਾ ਜਾਵੇਗਾ।