ਅਸ਼ੋਕ ਵਰਮਾ
ਬਠਿੰਡਾ, 26 ਮਾਰਚ 2020 - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਅਤੇ ਇਕੱਠ ਹੋਣ ਤੋਂ ਰੋਕਣ ਦੇ ਮੱਦੇਨਜ਼ਰ 26 ਮਾਰਚ ਨੂੰ ਪੰਜਾਬ ਭਰ ’ਚ ਆਪਣੀਆਂ ਮੰਗਾਂ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਰਨਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਪ੍ਰੈਸ ਸਕੱਤਰ ਰੇਸ਼ਮ ਸਿੰਘ ਯਾਤਰੀ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਵਿਸ਼ਵ ’ਚ ਕੋਰੋਨਾ ਵਾਇਰਸ ਕਾਰਨ ਹਾਹਾਕਾਰ ਮੱਚੀ ਹੋਈ ਹੈ ਤੇ ਪੂਰੇ ਪੰਜਾਬ ਵਿੱਚ ਵੀ 22 ਮਾਰਚ ਤੋਂ ਲਗਾਤਾਰ ਕਰਫਿਊ ਜਾਰੀ ਹੈ।
ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਇੱਕ, ਦੂਜੇ ਤੋਂ ਦੂਰੀ,ਤੇ ਘਰੋਂ ਬਾਹਰ ਨਾ ਜਾਣ ਆਦਿ,ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਕਰੋਨਾ ਵਾਇਰਸ ਦੀ ਸਮੱਸਿਆ ਨੂੰ ਮੱਦੇਨਜਰ ਰੱਖਦਿਆਂ ਸਮੁੱਚੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ26 ਮਾਰਚ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣੇ ਸਨ ਜੋਂ ਇਨਾਂ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਇਹ ਪ੍ਰੋਗਾਰਮ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਮੀਟਿੰਗ ਚ ਵਿਚਾਰ ਕੇ ਪੰਜਾਬ ਦੇ ਹਲਾਤ ਠੀਕ ਹੋਣ ਦੇ ਦੁਬਾਰਾ ਤਰੀਕ ਤੈਅ ਕੀਤੀ ਜਾਵੇਗੀ।
ਕਿਸਾਨ ਆਗੂਆਂ ਨੇ ਇਸ ਮਹਾਂਮਾਰੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਡਾਕਟਰਾਂ, ਨਰਸਿੰਗ,ਸਿਵਲ ਪ੍ਰਸਾਸਨ, ਪੁਲਿਸ ਪ੍ਰਸਾਸਨ ਤੇ ਮੀਡੀਆ ਕਰਮਚਾਰੀਆਂ ਦੀਆਂ ਸੇਵਾਵਾਂ , ਦੇਸ ਨੂੰ ਮਹਾਂਮਾਰੀ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ 24 ਘੰਟੇ ਡਿਊਟੀ ਤੇ ਤਾਇਨਾਤ ਹਨ। ਜਥੇਬੰਦੀ ਵੱਲੋਂ ਇੰਨਾਂ ਕਰਮਚਾਰੀਆਂ ਵੱਲੋਂ ਨਿਭਾਈਆ ਜਾਂ ਰਹੀਆਂ ਸੇਵਾਵਾਂ ਦਾ ਬੁਹੁਤ ਬਹੁਤ ਧੰਨਵਾਦ ਕਰਦਿਆਂ ਚੜਦੀ ਕਲਾ ਤੇ ਤਰੱਕੀ ਦੀ ਕਾਮਨਾ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੀਆਂ ਫਸਲਾਂ ਆਲੂਆਂ ਮਟਰ ਤੇ ਕਣਕ ਤੇ ਹਰੇ ਤੇਲੇ ਦਾ ਕਹਿਰ ਹੋਣ ਕਰਕੇ ਸਪਰੇਅ ਕਰਨ ਦੀ ਲੋੜ ਹੈ ਜਿਸ ਨੂੰ ਦੇਖਦਿਆਂ ਕੀਟਨਾਸ਼ਕ ਦੁਕਾਨਾਂ ਖੋਹਲ੍ਹਣ ਦੀ ਇਜਾਜਤ ਦਿੱਤੀ ਜਾਏ।