ਪੰਜਾਬ 'ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਜਾਰੀ
ਚੰਡੀਗੜ੍ਹ, 11 ਸਤੰਬਰ 2024- ਪੰਜਾਬ ਵਿਚ ਬਿਜਲੀ ਮੁਲਾ਼ਜਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ, ਬਿਜਲੀ ਵਿਭਾਗ ਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਹਰ ਵਾਰ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾਂਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਕਦੇ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਾਲ-ਨਾਲ ਡਿਊਟੀ ਦੌਰਾਨ ਵਾਪਰੇ ਭਿਆਨਕ ਹਾਦਸਿਆਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ, ਮੁਲਾਜ਼ਮ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸਿਆਂ ਦੇ ਪੀੜਤਾਂ ਨੂੰ ਨਗਦ ਰਾਸ਼ੀ ਦੇਣ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।
ਹਾਦਸਿਆਂ ਦੌਰਾਨ ਮੁਲਾਜ਼ਮਾਂ ਆਦਿ ਵੱਲੋਂ ਬਿਨਾਂ ਤਸਦੀਕ ਕੀਤੇ ਸਬੰਧਤ ਮੁਲਾਜ਼ਮਾਂ (ਜੇ.ਈ. ਅਤੇ ਹੋਰਾਂ) ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਪ੍ਰਥਾ ਬੰਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਹੜਤਾਲ ਸ਼ੁਰੂ ਕੀਤੀ ਗਈ ਹੈ। ਜੋ ਤਿੰਨ ਦਿਨ ਚੱਲੇਗਾ। ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।