ਅੰਮ੍ਰਿਤਸਰ, 31 ਜਨਵਰੀ, 2017 : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਪੰਜ ਪਿਆਰਿਆਂ ਤੋਂ ਉਨਾਂ ਦਾ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ।
ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮਨ ਸਿੰਘ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਲੈਣ ਤੋਂ ਬਾਅਦ ਕਿਹਾ ਇਹ ਉਨਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਪੰਜ ਪਿਆਰਿਆਂ ਨੂੰ ਮਿਲੇ। ਉਹ ਹਰ ਭਾਈਚਾਰੇ ਅਤੇ ਧਰਮ ਦੇ ਕਲਿਆਣ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨਾਂ ਨੂੰ ਪੰਜ ਪਿਆਰਿਆਂ ਨਾਲ ਮਿਲ ਕੇ ਅਥਾਹ ਸ਼ਾਂਤੀ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਆਪਣੇ ਮਿਸ਼ਨ ਦੀ ਸਫਲਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਜੰਗ ਵਿੱਚ ਸਫਲ ਹੋਣ ਦਾ ਪੰਜ ਪਿਆਰਿਆਂ ਦਾ ਆਸ਼ੀਰਵਾਦ ਲਿਆ ਹੈ। ਕੇਜਰੀਵਾਲ ਨੇ ਕਿਹਾ ਕਿ ਗੁਰੂ ਸਹਿਬ ਦੇ ਪੰਜ ਪਿਆਰੇ ਬਹੁਤ ਹੀ ਸਤਿਕਾਰਯੋਗ ਹਸਤੀਆਂ ਹਨ ਅਤੇ ਉਨਾਂ ਦੀ ਨਿਮਰਤਾ ਤੋਂ ਕਾਫੀ ਪ੍ਰਭਾਵਿਤ ਹੋਏ ਹਨ।