ਜੀ ਐਸ ਪੰਨੂ
- ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ - ਜੱਸੋਵਾਲ
ਚੰਡੀਗੜ੍ਹ, 22 ਅਪ੍ਰੈਲ 2020 - ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ( ਰਜਿ ) ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਚੇਅਰਮੈਨ ਅਮਰਿੰਦਰ ਸਿੰਘ ਨੇ ਕੀਤੀ ਤੇ ਸਰਵ ਸਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਲੰਬੇ ਸਮੇਂ ਤੋਂ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਨੂੰ ਹਰ ਕੰਮ ਵਿੱਚ ਸਹਿਯੋਗ ਕਰਦੇ ਆ ਰਹੇ ਚੰਡੀਗੜ੍ਹ ਤੋਂ ਪੱਤਰਕਾਰ ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ (ਰਜਿ) ਪੰਜਾਬ ਦਾ ਵਾਈਸ ਪ੍ਰਧਾਨ ਪੰਜਾਬ ਤੇ ਚੰਡੀਗੜ੍ਹ ਸਮੇਤ ਟ੍ਰਾਈ ਸਿਟੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਦੀ ਸਮੂਹ ਟੀਮ ਦਾ ਧੰਨਵਾਦ ਕਰਦਿਆਂ ਹਰਪ੍ਰੀਤ ਸਿੰਘ ਜੱਸੋਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਹਮੇਸ਼ਾ ਹੀ ਪੱਤਰਕਾਰਾਂ ਦੇ ਹਰ ਦੁਖ ਸੁਖ ਵਿਚ ਮੋਢੇ ਨਾਲ ਮੋਢਾ ਜੋੜਕੇ ਖੜਦੀ ਆਈ ਹੈ ਤੇ ਜਿਸ ਮਕਸਦ ਲਈ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ ਸੀ ਉਸ ਨੂੰ ਪੂਰੀ ਇਮਾਨਦਾਰੀ ਨਾਲ ਸਰ ਕਰਦੀ ਜਾ ਰਹੀ ਹੈ ਸੋ ਜੋ ਜਿੰਮੇਵਾਰੀ ਮੈਨੂੰ ਸੌਂਪੀ ਗਈ ਹੈ ਉਸਨੂੰ ਪੁਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪੱਤਰਕਾਰਾਂ ਦੀ ਭਲਾਈ ਲਈ ਕੰਮ ਕਰਾਂਗਾ।
ਹਰਪ੍ਰੀਤ ਸਿੰਘ ਜੱਸੋਵਾਲ ਨੇ ਇਹ ਵੀ ਕਿਹਾ ਪੰਜਾਬ ਜਾ ਭਾਰਤ ਵਿਚ ਕਿਤੇ ਵੀ ਕਿਸੇ ਵੀ ਪੱਤਰਕਾਰ ਨਾਲ ਕੋਈ ਵੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪਤਰਕਾਰ ਦਾ ਡੱਟ ਕੇ ਸਾਥ ਦਿੱਤਾ ਜਏਗਾ ।
ਜੱਸੋਵਾਲ ਨੇ ਇਹ ਵੀ ਦੱਸਿਆ ਕਿ ਜਲਦੀ ਹੀ ਐਸੋਸੀਏਸ਼ਨ ਦੇ ਚੰਡੀਗੜ੍ਹ , ਜ਼ਿਲਾ ਮੋਹਾਲੀ ਤੇ ਪੰਚਕੂਲਾ ਦੇ ਯੂਨਿਟ ਬਣਾਏ ਜਾਣਗੇ । ਕਿਸੇ ਵੀ ਪੱਤਰਕਾਰ ਨੂੰ ਕੋਈ ਵੀ ਸਮੱਸਿਆ ਹੋਵੇ ਤਾਂ ਉਹ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ (ਰਜਿ) ਪੰਜਾਬ ਦੇ ਕਿਸੇ ਵੀ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ ।
ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ (ਰਜਿ) ਪੰਜਾਬ ਦੀਆਂ ਵਿਚਾਰ ਧਾਰਾ ਨਾਲ ਸਹਿਮਤ ਹੁੰਦਿਆਂ ਤੇ ਪਿਛਲੇ ਸਮੇਂ ਤੋਂ ਪੱਤਰਕਾਰਾਂ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ, ਅਖ਼ਬਾਰ ਰੋਜ਼ਾਨਾ ਸੱਚ ਦੀ ਪਟਾਰੀ ਦੇ ਜ਼ਿਲ੍ਹਾ ਇੰਚਾਰਜ ਹਰਪਾਲ ਸਿੰਘ ਭੰਗੂ ਅੱਜ ਆਪਣੇ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਪ੍ਰੈਸ ਐਸੋਸੀਏਸ਼ਨ ਵਿੱਚ ਸ਼ਾਮਲ ਹੋ ਗਏ।
ਹਰਪਾਲ ਸਿੰਘ ਭੰਗੂ ਦੀਆਂ ਪੱਤਰਕਾਰਾਂ ਦੀ ਭਲਾਈ ਲਈ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ, ਪੰਜਾਬ ਬਾਡੀ ਨੇ ਇਹ ਫ਼ੈਸਲਾ ਲੈਂਦਿਆਂ ਹਰਪਾਲ ਸਿੰਘ ਭੰਗੂ ਨੂੰ ਅੰਮ੍ਰਿਤਸਰ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ।
ਬਾਕੀ ਟੀਮ ਦਾ ਐਲਾਨ ਉਹਨਾਂ ਵੱਲੋਂ ਜਲਦ ਕਰ ਦਿੱਤਾ ਜਾਵੇਗਾ।
ਇਸ ਮੌਕੇ ਚੈਅਰਮੈਨ ਅਮਰਿੰਦਰ ਸਿੰਘ, ਪ੍ਰਧਾਨ ਰਣਜੀਤ ਸਿੰਘ ਮਸੌਣ, ਵਾਇਸ ਪ੍ਰਧਾਨ ਰਜਨੀਸ਼ ਕੋਂਸਲ, ਸਲਾਹਕਾਰ ਜੋਗਾ ਸਿੰਘ, ਸਕੱਤਰ ਹਨੀ ਮਹਿਰਾ, ਸਕੱਤਰ ਸਤਿੰਦਰ ਅਟਵਾਲ, ਜਤਿੰਦਰ ਸਿੰਘ ਬੇਦੀ, ਜਤਿੰਦਰ ਸਿੰਘ ਥਿੰਦ, ਸਰਵਨ ਰੰਧਾਵਾ, ਰਛਪਾਲ ਸਿੰਘ, ਵਿਜੇ ਕੁਮਾਰ ਸ਼ਰਮਾ, ਜਤਿੰਦਰ ਸਿੰਘ ਮਾਨ, ਜੋਗਿੰਦਰ ਜੋੜਾ ਤੇ ਹੋਰ ਪੱਤਰਕਾਰ ਸਾਥੀ ਹਾਜ਼ਰ ਸਨ।