← ਪਿਛੇ ਪਰਤੋ
ਲੁਧਿਆਣਾ, 24 ਮਈ 2019: ਲੋਕ ਇਨਸਾਫ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਆਗੂ ਮਹੇਸ਼ਇੰਦਰ ਪੱਪੀ ਕੰਬੋਜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਜੱਥੇਦਾਰ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਮਹੇਸ਼ਇੰਦਰ ਪੰਪੀ ਕੰਬੋਜ ਪਿਛਲੇ ਦਿਨਾਂ ਤੋਂ ਪਾਰਟੀ ਵਿਰੋਧੀ ਕਾਰਵਾਈਆਂ ਵਿੱਚ ਲਿਪਤ ਪਾਏ ਗਏ ਜਿਸ ਦਾ ਪਾਰਟੀ ਵਲੋਂ ਸਖਤ ਨੋਟਿਸ ਲਿਆ ਗਿਆ। ਇਸ ਲਈ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੱਪੀ ਕੰਬੋਜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਬਰਖਾਸਤ ਕੀਤਾ ਜਾਂਦਾ ਹੈ।
Total Responses : 267