← ਪਿਛੇ ਪਰਤੋ
ਪਟਿਆਲਾ, 18 ਨਵੰਬਰ 2016 : ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਕੀਤਾਗਿਆ। ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮੁੱਚੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਸ਼ਵਾਸ਼ ਦਵਾਇਆ ਕਿ ਉਨਾਂ ਦਾ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਹੋਵੇਗਾ। ਦੂਜੇ ਪਾਸੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ 22 ਨਵੰਬਰ ਨੂੰ ਦੇਵੀਗੜ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਖੁਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਜੋ ਹਲਕਾ ਸਨੌਰ ਦਾ ਕਈ ਦਹਾਕੇ ਪੁਰਾਣਾ ਸੋਕਾ ਖਤਮ ਕਰਨਗੇ। ਉਨਾਂ ਦੱਸਿਆ ਕਿਇਸ ਮੌਕੇ ਨਾ ਕੇਵਲ ਹਲਕਾ ਸਨੌਰ ਤੋਂ ਪੈਸਿਆਂ ਦੀ ਬੌਛਾਰ ਹੋਵੇਗੀ ਸਗੋਂ ਕਈ ਅਹਿਮ ਐਲਾਨ ਵੀ ਹੋਣਗੇ। ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਉਹ ਹਲਕਾ ਸਨੌਰ ਦੇ ਵਿਕਾਸ ਵਿਚ ਕਿਸੇ ਤਰਾਂ ਦੀ ਕੋਈ ਘਾਟ ਨਹੀਂ ਰਹਿਣ ਦੇਣਗੇ। ਉਨਾਂ ਦੱਸਿਆ ਕਿ ਸਿਰਫ ਉਨਾਂ ਨੂੰ ਤਿੰਨ ਮਹੀਨੇ ਹੀ ਹੋਏ ਹਨਅਤੇ ਤਿੰਨ ਮਹੀਨਿਆਂ ਵਿਚ ਹੀ ਹਲਕੇ ਦੇ ਲੋਕਾਂ ਨਾਲ ਕੀਤੇ ਸਮੁੱਚੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਉਨਾਂ ਦਾ ਆਪਣਾ ਪਰਿਵਾਰ ਹੈ। ਉਨਾਂ ਦੱਸਿਆ ਕਿ 100 ਕਰੋੜ ਤਾਂ ਸਿਰਫ ਕੱਚੇ ਖਾਲਿਆਂ ਨੂੰ ਪੱਕਾ ਕਰਨ ਲਈ ਲਾਇਆ ਗਿਆ ਹੈ। ਇਸ ਮੌਕੇਇਲਾਕੇ ਦੀਆਂ ਮੋਹਤਬਰ ਸਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਪਹੁੰਚੀਆਂ ਹੋਈਆਂ ਸਨ।
Total Responses : 267