ਸੰਗਰੂਰ, 12 ਜੂਨ - ਸੰਗਰੂਰ ਦੇ ਭਗਵਾਨਪੁਰਾ 'ਚ 2 ਸਾਲਾ ਮਾਸੂਮ ਫਤਿਹਵੀਰ ਸਿੰਘ ਦੀ ਬੋਰਵੈੱਲ 'ਚ ਦਮ ਘੁਟਣ ਨਾਲ ਮੌਤ ਹੋਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਸੰਗਰੂਰ ਵਿਖੇ ਚੜ੍ਹਦੀ ਸਵੇਰ ਤੋਂ ਹੀ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸ਼ਹਿਰ ਦੇ ਅੰਦਰ ਸਵੇਰ ਤੋਂ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਸ਼ੁਰੂ ਕਰ ਕੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਥੇਬੰਦੀਆਂ ਦੇ ਨੁਮਾਇੰਦੇ ਮੰਗ ਕਰ ਰਹੇ ਹਨ ਕਿ ਸੰਗਰੂਰ ਦੇ ਡਿਪਟੀ ਕਮਿਸ਼ਨਰ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।