ਫਰੀਦਕੋਟ: ਕੋਰੋਨਾ ਪ੍ਰਬੰਧਾਂ ਸਬੰਧੀ ਸਿਹਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪਰਵਿੰਦਰ ਸਿੰਘ ਕੰਧਾਰੀ
- ਸਰਵੇ ਛੇਤੀ ਮੁਕੰਮਲ ਕੀਤਾ ਜਾਵੇ- ਡਾ ਸੰਜੇ ਕਪੂਰ
ਫਰੀਦਕੋਟ 1 ਜੂਨ 2021 - ਜ਼ਿਲੇ ਅੰਦਰ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਸਬੰਧੀ ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਨੇ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਅਤੇ ਜ਼ਿਲਾ ਐਪੀਡਿਲੋਜਿਸਟ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ |ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ ਮਨਦੀਪ ਕੌਰ, ਜ਼ਿਲਾ ਐਪੀਡੀਮਾਲੋਜਿਸਟ ਡਾ.ਹਰਿੰਦਰ ਸਿੰਘ,ਡਾ.ਹਰਜੋਤ ਕੌਰ, ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ ਜੰਡ ਸਾਹਿਬ ਡਾ.ਰੰਜੀਵ ਭੰਡਾਰੀ,ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਸਾਦਿਕ ਡਾ.ਪਰਮਜੀਤ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੂਰਾ ਡਾ. ਹਰਿੰਦਰ ਸਿੰਘ ਗਾਂਧੀ, ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ,ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਜੈਤੋ, ਡਾ.ਵਰਿੰਦਰ ਕੁਮਾਰ, ਡਾ ਸਵਰਨਦੀਪ ਸਿੰਘ, ਜਿਲਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਨੇ ਭਾਗ ਲਿਆ |ਇਸ ਮੌਕੇ ਸਿਵਲ ਸਰਜਨ ਡਾ.ਸੰਜੇ ਕਪੂਰ ਨੇ ਜਿਲੇ ਅੰਦਰ ਕੋਰੋਨਾ ਸਬੰਧੀ ਚੱਲ ਰਹੇ ਮਿਸ਼ਨ ਫਤਿਹ 2 ਸਬੰਧੀ ਜਾਣਕਾਰੀ ਦਿੱਤੀ ਕਿ 70 ਪ੍ਰਤੀਸ਼ਤ ਸਰਵੇ ਮੁਕੰਮਲ ਹੋ ਚੁੱਕਾ ਹੈ ਤੇ ਬਾਕੀ ਸਰਵੇ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ |
ਉਨਾਂ ਜ਼ਿਲੇ ਵਿੱਚ ਘਰ ਇਕਾਂਤਵਾਸ ਮਰੀਜਾਂ ਦੀ ਦੇਖਭਾਲ ਕਰਨ ਬਿਹਤਰ ਤਰੀਕੇ ਨਾਲ ਕਰਨ ਲਈ ਕਿਹਾ | ਹਾਈ ਰਿਸਕ ਮਰੀਜਾ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾਵੇ | ਸਿਵਲ ਸਰਜਨ ਨੇ ਸਮੂਹ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਕਹਿਰ ਸਬੰਧੀ ਸੁਚੇਤ ਕਰਦਿਆਂ ਕੋਰੋਨਾ ਸੈਂਪਲਿੰਗ,ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਅਤੇ ਕੋਨਟੈਕਟ ਟ੍ਰੇਸਿੰਗ ਸਬੰਧੀ ਕੰਮ-ਕਾਜ ਵਿੱਚ ਤੇਜੀ ਲਿਆਉਣ ਦੀ ਹਦਾਇਤ ਵੀ ਕੀਤੀ |ਕੋਰੋਨਾ ਮੁਕਤੀ ਲਈ ਸਾਰਿਆਂ ਦਾ ਸਹਿਯੋਗ ਜਰੂਰੀ ਹੈ ਇਸ ਲਈ ਉਨਾਂ ਨੇ ਸਮਾਜ ਸੇਵੀ ਸੰਸਥਾਵਾਂ,ਪੰਚਾਇਤਾਂ,ਕਲੱਬਾਂ ਅਤੇ ਦੂਸਰੇ ਵਿਭਾਗਾਂ ਦਾ ਸਹਿਯੋਗ ਲੈਣ ਅਤੇ ਤਲਮੇਲ ਕਰਨ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਕੋਰੋਨਾ ਤੋਂ ਜ਼ਿਲੇ ਨੂੰ ਮੁਕਤ ਕਰਵਾਇਆ ਜਾ ਸਕੇ |
ਸਿਵਲ ਸਰਜਨ ਡਾ.ਸੰਜੇ ਕਪੂਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ |