ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 23 ਅਪ੍ਰੈਲ 2021 - ਜ਼ਿਲ੍ਹੇ ਅੰਦਰ ਕੋਵਿਡ 19 ਦੀ ਸਥਿਤੀ ਦਾ ਜਾਇਜਾ ਲੈਣ ਸਬੰਧੀ ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਸਹਾਇਕ ਸਿਵਲ ਸਰਜਨ ਡਾ ਮਨਦੀਪ ਕੌਰ, ਜਿਲਾ ਸਿਹਤ ਅਫਸਰ ਡਾ ਸੰਜੀਵ ਕੁਮਾਰ, ਜਿਲਾ ਐਪੀਡੀਮਾਲੋਜਿਸਟ ਡਾ ਹਰਜੋਤ ਕੌਰ, ਡਾ ਹਰਿੰਦਰ ਸਿੰਘ, ਡਬਲਯੂ ਐਚ ਓ ਕੰਸਲਟੈਂਟ ਡਾ ਮੇਘਾ ਪ੍ਰਕਾਸ਼, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਫਰੀਦਕੋਟ ਡਾ ਚੰਦਰ ਸ਼ੇਖਰ, ਸੀਨੀਅਰ ਮੈਡੀਕਲ ਅਫਸਰ, ਪੀ ਐਚ ਸੀ ਜੰਡ ਸਾਹਿਬ, ਡਾ ਰੰਜੀਵ ਭੰਡਾਰੀ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਸਾਦਿਕ, ਡਾ ਪਰਮਜੀਤ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਕੋਟਕਪੂਰਾ, ਡਾ ਹਰਿੰਦਰ ਗਾਂਧੀ, ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ, ਡਾ ਅਵਤਾਰਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਜੈਤੋ, ਡਾ ਵਰਿੰਦਰ ਕੁਮਾਰ, ਐਮ ਓ, ਪੀ ਐਚ ਸੀ ਗੋਲੇਵਾਲਾ, ਡਾ ਮਨਜੀਤ ਕਿ੍ਸ਼ਨ ਭੱਲਾ, ਜਿਲਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਦੇ ਨਾਲ ਸਮੂਹ ਪ੍ਰੋਗਰਾਮ ਅਫਸਰਾਂ ਨੇ ਭਾਗ ਲਿਆ |
ਇਸ ਮੌਕੇ ਡਾ.ਸੰਜੇ ਕਪੂਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੇ ਕੋਰੋਨਾ ਵਾਇਰਸ ਦਾ ਕਹਿਰ ਮੁੜ ਵਧਣ ਲੱਗ ਪਿਆ ਹੈ |ਉਨਾਂ ਨੇ ਜਾਣਕਾਰੀ ਦਿੱਤੀ ਕਿ ਜਿਲੇ ਵਿਚ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਵੈਕਸੀਨੇਸ਼ਨ ਚੱਲ ਰਹੀ ਹੈ | ਉਨਾਂ ਨੇ ਸਾਰੇ ਐਸ ਐਮ ਓ ਨੂੰ ਦਿੱਤੇ ਗਏ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ |ਇਸ ਦੇ ਨਾਲ ਹੀ ਵੱਖ ਵੱਖ ਸੰਸਥਾਵਾਂ ਵਿਚ ਸੈਪਲਿੰਗ ਦੇ ਕੰਮ ਦਾ ਰੀਵਿਊ ਕੀਤਾ ਗਿਆ ਤੇ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ ਗਈ | ਇਸ ਦੇ ਨਾਲ ਹੀ ਵਿਸ਼ੇਸ਼ ਕੈਂਪ ਲਗਾਉਣ ਬਾਰੇ ਕਿਹਾ ਗਿਆ |ਉਨਾਂ ਨੇ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਤੇ ਅਫਵਾਹਾਂ ਤੋਂ ਸੁਚੇਤ ਰਹਿਣ,ਸੁਣੀਆਂ-ਸੁਣਾਈਆਂ ਗੱਲਾਂ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਰਕਾਰੀ ਵੈਬਸਾਈਟ,ਵਿਸ਼ਵ ਸਿਹਤ ਸੰਗਠਨ ਦੀ ਵੈਬਸਾਈਟ ਜਾਂ ਸਿਹਤ ਮੰਤਰਾਲਾ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਦਿੱਤੀ |