ਫਰੀਦਕੋਟ: ਕੋਵਿਡ-19 ਮੈਨੇਜਮੈਂਟ ਅਤੇ ਵੈਕਸੀਨੇਸ਼ਨ ਸਬੰਧੀ ਮੀਟਿੰਗ ਕੀਤੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 22 ਜੂਨ 2021 - ਜਿਲੇ ਅੰਦਰ ਕੋਵਿਡ 19 ਦੀ ਸਥਿਤੀ ਦਾ ਜਾਇਜਾ ਲੈਣ ਅਤੇ ਵੈਕਸੀਨੇਸ਼ਨ ਸਬੰਧੀ ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਸਹਾਇਕ ਸਿਵਲ ਸਰਜਨ ਡਾ ਮਨਦੀਪ ਕੌਰ, ਜਿਲਾ ਐਪੀਡੀਮਾਲੋਜਿਸਟ ਡਾ ਹਰਜੋਤ ਕੌਰ, ਡਾ.ਹਰਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ, ਪੀ ਐਚ ਸੀ ਜੰਡ ਸਾਹਿਬ, ਡਾ ਰੰਜੀਵ ਭੰਡਾਰੀ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ.ਚੰਦਰ ਸ਼ੇਖਰ ਕੱਕੜ, ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਸਾਦਿਕ ਡਾ.ਪਰਮਜੀਤ ਸਿੰਘ ਬਰਾੜ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਕੋਟਕਪੂਰਾ, ਡਾ ਹਰਿੰਦਰ ਗਾਂਧੀ, ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ ਬਾਜਾਖਾਨਾ, ਡਾ ਅਵਤਾਰਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਜੈਤੋ, ਡਾ ਵਰਿੰਦਰ ਕੁਮਾਰ, ਡਾ ਸਰਵਦੀਪ ਸਿੰਘ, ਮੈਡੀਕਲ ਅਫਸਰ, ਜਿਲਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਦੇ ਨਾਲ ਸਮੂਹ ਪ੍ਰੋਗਰਾਮ ਅਫਸਰਾਂ ਨੇ ਭਾਗ ਲਿਆ | ਡਾ ਸੰਜੇ ਕਪੂਰ ਨੇ ਜਾਣਕਾਰੀ ਦਿੱਤੀ ਕਿ ਜਿਲੇ ਵਿਚ ਵੱਖ ਵੱਖ ਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਚੱਲ ਰਹੀ ਹੈ |
ਉਨਾਂ ਨੇ ਸਾਰੇ ਐਸ ਐਮ ਓ ਨੂੰ ਦਿੱਤੇ ਗਏ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ |ਇਸ ਦੇ ਨਾਲ ਹੀ ਵੱਖ ਵੱਖ ਸੰਸਥਾਵਾਂ ਵਿਚ ਸੈਪਲਿੰਗ ਦੇ ਕੰਮ ਦਾ ਰੀਵਿਊ ਕੀਤਾ ਗਿਆ ਤੇ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ ਗਈ |ਉਨਾਂ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਤੇ ਅਫਵਾਹਾਂ ਤੋਂ ਸੁਚੇਤ ਰਹਿਣ,ਸੁਣੀਆਂ-ਸੁਣਾਈਆਂ ਗੱਲਾਂ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਰਕਾਰੀ ਵੈਬਸਾਈਟ,ਵਿਸ਼ਵ ਸਿਹਤ ਸੰਗਠਨ ਦੀ ਵੈਬਸਾਈਟ ਜਾਂ ਸਿਹਤ ਮੰਤਰਾਲਾ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਦਿੱਤੀ |