ਫਰੀਦਕੋਟ: ਕੋਵਿਡ-19 ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਰਚੂਅਲ ਮੀਟਿੰਗ
ਪਰਵਿੰਦਰ ਸਿੰਘ ਕੰਧਾਰੀ
- ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੀਕਾਕਰਨ, ਟੈਸਟਿੰਗ ਤੇ ਟਰੈਕਿੰਗ ਤੇ ਦਿੱਤਾ ਜਾ ਰਿਹਾ ਹੈ ਜੋਰ
ਫਰੀਦਕੋਟ 22 ਮਈ 2021 - ਕੋਵਿਡ-19 ਸਬੰਧੀ ਪ੍ਰਾਪਤ ਸਿਕਾਇਤਾਂ ਦੇ ਨਿਪਟਾਰੇ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸਾਂ ਅਨੁਸਾਰ ਜਿਲ੍ਹਾ ਪੱਧਰ ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਰੋਜਾਨਾ ਵੀਡੀਓ ਕਾਲਿੰਗ ਰਾਹੀਂ ਮੀਟਿੰਗ ਕਰਕੇ ਕੋਵਿਡ-19 ਸਬੰਧੀ ਪ੍ਰਾਪਤ ਸਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਯਕੀਨੀ ਬਣਾਏਗੀ। ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸਾਂ ਅਨੁਸਾਰ ਡਿਪਟੀ ਕਮਿਸਨਰ ਫਰੀਦਕੋਟ ਦੀ ਚੇਅਰਪਰਸਨਸਿਪ ਅਧੀਨ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਐਸ.ਐਸ.ਪੀ. ਫਰੀਦਕੋਟ, ਸਕੱਤਰ ਲੀਗਲ ਅਥਾਰਟੀ ਫਰੀਦਕੋਟ, ਸਹਾਇਕ ਕਮਿਸਨਰ ਸਿਕਾਇਤਾ, ਸਿਵਲ ਸਰਜਨ ਫਰੀਦਕੋਟ ਤੋਂ ਇਲਾਵਾ ਕਾਰਜ ਸਾਧਕ ਅਫਸਰ ਫਰੀਦਕੋਟ ਨੂੰ ਮੈਂਬਰ ਵਜੋਂ ਲਿਆ ਗਿਆ ਹੈ।
ਇਸ ਕਮੇਟੀ ਦੀ ਮੀਟਿੰਗ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲ੍ਹੇ ਵਿੱਚ ਕੋਵਿਡ-19 ਨਾਲ ਸਬੰਧਤ ਪ੍ਰਾਪਤ ਸਿਕਾਇਤਾਂ ਨਾਲ ਸਬੰਧਤ ਵਿਚਾਰ ਵਟਾਦਰਾ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਜਿਲ੍ਹੇ ਵਿੱਚ ਰੋਕਣ ਲਈ ਜਿੱਥੇ ਟੀਕਾਕਰਨ ਮੁਹਿੰਮ ਨੂੰ ਤੇਜ ਕੀਤਾ ਗਿਆ ਹੈ, ਉੱਥੇ ਹੀ ਲੋਕਾਂ ਦੀ ਵੱਧ ਤੋਂ ਵੱਧ ਟੈਸਟਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਕੋਵਿਡ ਤੋਂ ਪ੍ਰਭਾਵਿਤ ਮਰੀਜਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸਨ ਵੱਲੋਂ ਵੱਖ ਵੱਖ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਕਰੋਨਾ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਘਰਾਂ ਵਿੱਚ ਰਹਿ ਕੇ ਕਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਵਿੱਚ ਮਦਦ ਦੇਣ।
ਇਸ ਵਰਚੂਅਲ ਮੀਟਿੰਗ ਵਿੱਚ ਸ: ਸਵਰਨਦੀਪ ਸਿੰਘ ਐਸ.ਐਸ.ਪੀ., ਮੈਡਮ ਪੂਨਮ ਸਿੰਘ ਐਸ.ਡੀ.ਐਮ ਫਰੀਦਕੋਟ, ਸ: ਅਮਰਿੰਦਰ ਸਿੰਘ ਟਿਵਾਣਾ ਸਹਾਇਕ ਕਮਿਸਨਰ (ਸਿਕਾਇਤਾਂ) ਅਤੇ ਡਾ. ਸੰਜੇ ਕਪੂਰ ਸਿਵਲ ਸਰਜਨ ਵੀ ਹਾਜਰ ਸਨ।