ਫਰੀਦਕੋਟ: ਬਲਾਕ ਅਧੀਨ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਜਾਰੀ
ਪਰਵਿੰਦਰ ਸਿੰਘ ਕੰਧਾਰੀ
- ਵੱਖ-ਵੱਖ ਸਬ-ਸੈਂਟਰਾਂ ਅਧੀਨ 572 ਵਿਅਕਤੀਆਂ ਦਾ ਕੀਤਾ ਟੀਕਾਕਰਨ
ਸਾਦਿਕ , 13 ਮਈ - ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਰੀਦਕੋਟ ਜ਼ਿਲੇ ਅਧੀਨ ਸ਼ਹਿਰ ਅਤੇ ਹਰ ਪਿੰਡ ਕਸਬੇ ਵਿੱਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ |ਪੀ.ਐਚ.ਸੀ ਜੰਡ ਸਾਹਿਬ ਅਧੀਨ ਵੱਖ-ਵੱਕ ਪਿੰਡਾਂ ਵਿੱਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ | ਜੰਡ ਸਾਹਿਬ ਦੇ ਨੇੜਲੇ ਪਿੰਡਾਂ ਦਾ ਸੀਨੀਅਰ ਮੈਡੀਕਲ ਅਫਸਰ ਡਾ.ਰਜੀਵ ਭੰਡਾਰੀ ਅਤੇ ਮੀਡੀਆ ਅਫਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ |
ਮੈਡੀਕਲ ਅਫਸਰ ਡਾ.ਅਮਨਪ੍ਰੀਤ ਕੌਰ,ਫਾਰਮੇਸੀ ਅਫਸਰ ਰਘਬੀਰ ਸਿੰਘ,ਸਟਾਫ ਨਰਸ ਰਾਜਵੀਰ ਕੌਰ,ਏ.ਐਨ.ਐਮ ਅਰਚਨਾ ਰਾਣੀ,ਸ਼ਿਦਰਪਾਲ ਕੌਰ,ਮਲਟੀ ਪਰਪਜ਼ ਹੈਲਥ ਵਰਕਰ ਸੁਭਾਸ਼ ਚੰਦਰ,ਬੀ.ਐਸ.ਏ ਸੀਮਾ ਸ਼ਰਮਾਂ,ਆਈ.ਏ ਸ਼ਾਇਨਾ,ਸਹਾਇਕ ਲਖਵਿੰਦਰ ਸਿੰਘ ਅਤੇ ਆਸ਼ਾ ਵਰਕਰਾਂ ਨੇ ਬਲਾਕ ਅਧੀਨ ਕੋਰੋਨਾ ਤੋਂ ਬਚਾਅ ਲਈ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਸਬੰਧੀ ਡੈਟਾ ਸਾਂਝਾ ਕੀਤਾ ਅਤੇ ਅਗਲੇ ਕੈਂਪਾਂ ਸਬੰਧੀ ਰੂਪ-ਰੇਖਾ ਵੀ ਤਿਆਰ ਕੀਤੀ |
ਉਨਾਂ ਦੱਸਿਆ ਕੇ ਇਸ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਸਰਕਾਰੀ ਕਰਮਚਾਰੀਆਂ-ਅੀਧਕਾਰੀਆਂ ਆਦਿ ਦੇ ਨਾਲ-ਨਾਲ 45 ਸਾਲ ਤੋਂ ਉਪਰ ਉਮਰ ਦੇ ਹਰੇਕ ਵਿਅਕਤੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਰਿਹਾ ਹੈ |ਹੁਣ ਸਰਕਾਰ ਵੱਲੋਂ 18 ਸਾਲ ਤੋਂ 44 ਸਾਲ ਦੇ ਮਜ਼ਦੂਰ ਵਰਗ ਦੇ ਇਹ ਟੀਕਾ ਬਿੱਲਕੁਲ ਮੁਫਤ ਲਗਾਇਆ ਜਾ ਰਿਹਾ ਹੈ |ਸਰਕਾਰ ਵੱਲੋਂ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਸਾਰੀਆਂ ਅਜਮਾਇਸ਼ਾਂ,ਸ਼ਰਤਾਂ ਅਤੇ ਕਸੋਟੀਆਂ ਤੇ ਖਰੀ ਉਤਰਣ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨ ਦਾ ਟੀਕਾ ਹੀ ਲਗਾਇਆ ਜਾ ਰਿਹਾ ਹੈ,ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਲੈਣੀ ਹੋਵੇਗੀ ਤੇ ਦੂਜੀ ਖੁਰਾਕ ਲੈਣ ਤੋਂ 2 ਹਫਤਿਆਂ ਬਾਅਦ ਸਰੀਰ ਵਿੱਚ ਐਂਟੀਬਾਡੀ ਦਾ ਸੁਰੱਖਿਆਤਮਕ ਪੱਧਰ ਪੈਦਾ ਹੋਵੇਗਾ |ਉਨਾਂ ਅਫਵਾਹਾਂ ਤੋਂ ਸੁਚੇਤ ਰਹਿਣ ਤੇ ਆਪਣੇ ਪਿੰਡ ਦੇ ਸਿਹਤ ਵਿਭਾਗ ਦੇ ਸਟਾਫ,ਸਰਕਾਰੀ ਵੈਬਸਾਈਟ ਜਾਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਵੀ ਦਿੱਤੀ |ਅੱਜ ਬਲਾਕ ਅਧੀਨ 572 ਵਿਅਕਤੀਆਂ ਦਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤਾ ਗਿਆ |