ਪਰਵਿੰਦਰ ਸਿੰਘ ਕੰਧਾਰੀ
- ਫਰੀਦਕੋਟ ਜ਼ਿਲ੍ਹੇ 'ਚ ਐਕਟਿਵ ਕੇਸ 369
- ਮਿਸ਼ਨ ਫਤਿਹ ਤਹਿਤ 9 ਕੋਰੋਨਾ ਮਰੀਜ਼ਾਂ ਨੂੰ ਮਿਲੀ ਛੁੱਟੀ
ਫਰੀਦਕੋਟ, 25 ਅਗਸਤ 2020 - ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ 'ਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਪਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ,ਮਰੀਜ਼ਾਂ ਦੇ ਅੰਕੜਿਆਂ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ,ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 21383 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 641 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।
ਪ੍ਰਾਪਤ ਨਤੀਜਿਆਂ ਵਿੱਚ 19527 ਰਿਪੋਰਟਾਂ ਨੈਗੇਟਿਵ ਆਈਆਂ ਹਨ।ਅੱਜ ਜ਼ਿਲੇ 'ਚ 1 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜੋ ਪਿੰਡ ਰਾਜੋਵਾਲਾ ਦਾ ਵਸਨੀਕ ਸੀ,ਜਦ ਕੇ 41 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਹੋਰ ਵਾਧਾ ਹੋ ਗਿਆ ਹੈ,ਹੁਣ ਫਰੀਦਕੋਟ ਜ਼ਿਲੇ ਦੇ 369 ਐਕਟਿਵ ਕੇਸ ਹਨ ਜੋ ਜੇਰੇ ਇਲਾਜ ਹਨ।ਉਨਾਂ ਜ਼ਿਲਾ ਨਿਵਾਸੀਆਂ ਨੂੰ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ।ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲੇ ਵਿੱਚ 875 ਕੋਰੋਨਾ ਮਰੀਜ਼ ਹੋ ਚੱਕੇ ਹਨ ਮਿਸ਼ਨ ਫਤਿਹ ਤਹਿਤ 496 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ,ਅੱਜ 9 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ,ਜ਼ਿਲੇ ਵਿੱਚ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 350 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ।ਉਨਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਜੈਤੋ,ਬਾਜਾਖਾਨਾ,ਕੋਟਕਪੂਰਾ,ਸਾਦਿਕ ਅਤੇ ਫਰੀਦਕੋਟ ਵਿਖੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ।ਉਨਾਂ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।ਉਨ੍ਹਾਂ ਆਪਣੇ ਮੋਬਾਇਲ ਤੇ ਕੋਵਾ ਐਪ ਡਾਊਨਲੋਡ ਕਰਨ ਦੀ ਸਲਾਹ ਦਿੱਤੀ।