ਪਰਵਿੰਦਰ ਸਿੰਘ ਕੰਧਾਰੀ
- ਫਰੀਦਕੋਟ ਜ਼ਿਲ੍ਹੇ ‘ਚ ਐਕਟਿਵ ਕੇਸ 338
- ਮਿਸ਼ਨ ਫਤਿਹ ਤਹਿਤ 4 ਕੋਰੋਨਾ ਮਰੀਜ਼ਾਂ ਨੂੰ ਮਿਲੀ ਛੁੱਟੀ
ਫਰੀਦਕੋਟ, 24 ਅਗਸਤ 2020 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਦੇ ਮੰਤਵ ਤਹਿਤ ਚਲਾਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਪਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ,ਮਰੀਜ਼ਾਂ ਦੇ ਅੰਕੜਿਆਂ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ।
ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੀਆਂ ਅੱਜ ਤੱਕ 20975 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ 450 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 19348 ਰਿਪੋਰਟਾਂ ਨੈਗੇਟਿਵ ਆਈਆਂ ਹਨ।
ਅੱਜ ਜ਼ਿਲ੍ਹੇ ‘ਚ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਜਿੰਨਾਂ ਵਿੱਚ 1 ਕੋਟਕਪੂਰਾ ਤੇ 2 ਫਰੀਦਕੋਟ ਦੇ ਵਸਨੀਕ ਹਨ ਜਦ ਕੇ 33 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਹੋਰ ਵਾਧਾ ਹੋ ਗਿਆ ਹੈ,ਹੁਣ ਫਰੀਦਕੋਟ ਜ਼ਿਲੇ ਦੇ 338 ਐਕਟਿਵ ਕੇਸ ਹਨ ਜੋ ਜੇਰੇ ਇਲਾਜ ਹਨ।ਉਨਾਂ ਜ਼ਿਲਾ ਨਿਵਾਸੀਆਂ ਨੂੰ ਸ਼ੱਕ ਦੂਰ ਕਰਨ ਲਈ ਜਲਦ ਤੋਂ ਜਲਦ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਵੀ ਦਿੱਤੀ। ਡਿਪਟੀ ਕਮਿਸ਼ਨਰ ਫਰੀਦਕੋਟ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਸਰਗਰਮੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਤਾਂ ਜੋ ਜਲਦ ਤੋਂ ਜਲਦ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਮੀਡੀਆ ਇੰਚਾਰਜ ਕੋਵਿਡ-19 ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲੇ ਵਿੱਚ 834 ਕੋਰੋਨਾ ਮਰੀਜ਼ ਹੋ ਚੁੱਕੇ ਹਨ ਜਿਨ੍ਹਾਂ ਵਿਚ ਮਿਸ਼ਨ ਫਤਿਹ ਤਹਿਤ 487 ਕੋਰੋਨਾ ਮਰੀਜ਼ ਸਿਹਤਯਾਬ ਹੋ ਕੇ ਘਰ ਜਾ ਚੁੱਕੇ ਹਨ।ਅੱਜ 4 ਕੋਰੋਨਾ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ,ਜ਼ਿਲੇ ਵਿੱਚ 9 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 300 ਸ਼ੱਕੀ ਮਰੀਜ਼ਾਂ ਦੇ ਕੋਰੋਨਾ ਸੈਂਪਲ ਇਕੱਤਰ ਕਰਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ।ਉਨਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਏ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ,ਰਿਸ਼ਤੇਦਾਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾ ਦੇ ਵੀ ਜਲਦ ਤੋਂ ਜਲਦ ਕੋਰੋਨਾ ਸੈਂਪਲ ਜਾਂਚ ਲਈ ਲੈਬ ਵਿੱਚ ਭੇਜੇ ਜਾ ਸਕਣ।