ਪਰਵਿੰਦਰ ਸਿੰਘ ਕੰਧਾਰੀ
- ਅੱਜ 250 ਰਿਪੋਰਟਾਂ ਆਈਆਂ ਨੈਗੇਟਿਵ
- ਮਾਡਰਨ ਜੇਲ 'ਚ 73 ਕੈਦੀਆਂ ਦੇ ਲਏ ਕੋਰੋਨਾ ਸੈਂਪਲ
ਫਰੀਦਕੋਟ, 31 ਜੁਲਾਈ 2020 - ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ 6 ਹੋਰ ਕੋਰੋਨਾ ਮਰੀਜ਼ ਜੋ ਜੇਰੇ ਇਲਾਜ ਸਨ ਨੂੰ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ,ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਅਤੇ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ 'ਚ ਕੋਰੋਨਾ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅੱਜ ਪ੍ਰਾਪਤ ਹੋਈਆਂ 250 ਰਿਪੋਰਟਾਂ ਵਿੱਚ ਸਾਰੀਆਂ ਨੈਗਟਿਵ ਹਨ।
ਸਰਜਨ ਡਾ.ਰਜਿੰਦਰ ਕੁਮਾਰ ਅਤੇ ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 15492 ਸੈਂਪਲ ਲਏ ਗਏ ਹਨ,ਜਿੰਨਾਂ ਵਿੱਚੋਂ 14603 ਸੈਂਪਲਾਂ ਦੀ ਰਿਪੋਰਟ ਨੈਗੀਟਿਵ ਆ ਚੁੱਕੀ ਹੈ ਅਜੇ 403 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ।ਉਨਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਜਿਸ ਵਿੱਚ ਮੈਡੀਕਲ ਅਫਸਰ ਡਾ.ਦੀਪਕ ਗਰਗ,ਡੈਂਟਲ ਮੈਡੀਕਲ ਅਫਸਰ ਨਿਰਮਲਜੀਤ ਸਿੰਘ ਬਰਾੜ,ਸਟਾਫ ਨਰਸ ਕੁਲਦੀਪ ਕੌਰ ਅਤੇ ਐਲ.ਟੀ ਇਕਰਮ ਸਿੰਘ ਨੇ ਮਾਡਰਨ ਜੇਲ ਵਿਖੇ 73 ਕੈਦੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਕੋਰੋਨਾ ਦੀ ਚੇਨ ਤੋੜਨ ਲਈ ਸਾਨੂੰ ਲਾਪਰਵਾਰੀ ਛੱਡ ਕੇ ਜਾਗਰੂਕ ਹੋਣ ਦੀ ਲੋੜ ਹੈ। ਜਿਸ ਲਈ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਅਪਣਾਉਣਾ ਹੀ ਸਿਆਣਪ ਹੈ, ਬਹੁਤ ਜਰੂਰੀ ਕੰਮ ਹੋਣ ਤੇ ਹੀ ਘਰੋਂ ਬਾਹਰ ਜਾਓ ਤੇ ਬਾਹਰ ਜਾਣ ਲੱਗਿਆਂ ਸਾਵਧਾਨੀਆਂ ਵਰਤੋ ਕਿਉਂਕਿ ਇਹ ਲਾਗ ਦੀ ਬਿਮਾਰੀ ਹੈ,ਲਾਗ ਨਾਲ ਇਹ ਬਿਮਾਰੀ ਅੱਗੇ ਫੈਲਦੀ ਹੈ।ਇਸ ਮੌਕੇ ਜ਼ਿਲਾ ਐਪੀਡਿਮੋਲੋਜਿਸਟ ਡਾ. ਵਿਕਰਮਜੀਤ ਸਿੰਘ,ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਰੋਨਾ ਦੇ ਕੁੱਲ ਕੇਸ 291 ਹਨ,2 ਪਾਜ਼ੀਟਿਵ ਕੇਸ ਸਬੰਧਤ ਜ਼ਿਲਿਆਂ ਨੂੰ ਰਿਪੋਰਟ ਕਰ ਦਿੱਤੇ ਗਏ ਹਨ ਅਤੇ ਅੱਜ ਤੱਕ 238 ਵਿਅਕਤੀਆਂ ਕੋਰੋਨਾ ਤੋਂ ਸਿਹਤਯਾਬ ਹੋ ਚੁੱਕੇ ਹਨ,ਜਦ ਕੇ ਐਕਟਿਵ ਕੇਸ 53 ਹਨ।ਕੋਰੋਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਜਨਤਕ ਸਥਾਨਾਂ ਤੇ ਜਾਗਰੂਕਤਾ ਪਰਚੇ ਤਕਸੀਮ ਕਰਨ ਦੇ ਨਾਲ-ਨਾਲ ਕੋਰੋਨਾ ਦੇ ਲੱਛਣ,ਬਚਾਅ ਅਤੇ ਸਾਵਧਾਨੀਆਂ ਸਬੰਧੀ ਅਨਊਂਸਮੈਂਟ ਵੀ ਕਰਵਾਈ ਜਾ ਰਹੀ ਹੈ,ਜ਼ਿਲੇ ਵਿਚ ਫਲੂ ਕਾਰਨਰ ਫਰੀਦਕੋਟ, ਕੋਟਕਪੂਰਾ, ਜੈਤੋ, ਬਾਜਾਖਾਨਾ, ਸਾਦਿਕ ਵਿਖੇ ਚੱਲ ਰਹੇ ਹਨ। ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਦਾ ਸੈਂਪਲ ਦੇ ਸਕਦਾ ਹੈ।ਉਨਾਂ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਅੱਜ ਸਿਹਤ ਵਿਭਾਗ ਵੱਲੋਂ 150 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।