ਪਰਵਿੰਦਰ ਸਿੰਘ ਕੰਧਾਰੀ
- ਪ੍ਰਾਈਵੇਟ ਦਫਤਰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ
ਫਰੀਦਕੋਟ, 9 ਮਈ 2020 - ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਜਿਲ੍ਹੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾਂ ਵਿੱਚ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਇਜ਼ਾਜਤ ਕੀਤੀ ਹੈ |
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਾਰਤ ਸਰਕਾਰ,ਗ੍ਰਹਿ ਮੰਤਰਾਲੇ, ਨਵੀਂ ਦਿੱਲੀਂ ਵੱਲੋਂ ਕੁਝ ਪ੍ਰਾਈਵੇਟ ਦਫਤਰਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੌਰਾਨ ਜਿਲ੍ਹਾ ਫਰੀਦਕੋਟ ਅੰਦਰ ਪ੍ਰਾਈਵੇਟ ਦਫਤਰਾਂ ਨੂੰ 33 ਪ੍ਰਤੀਸ਼ਤ ਸਟਾਫ ਨਾਲ ਖੋਲ੍ਹਣ ਲਈ ਕਰਫਿਊ ਤੋੋਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਛੋਟ ਦਿੱਤੀ ਹੈ |
ਉਨ੍ਹਾਂ ਕਿਹਾ ਕਿ ਅਜਿਹਾ ਕਰਦੇ ਸਮੇਂ ਦਫਤਰ ਦੇ ਪ੍ਰਬੰਧਕ/ਮੈਨੇਜਰਾਂ ਵੱਲੋਂ ਕਰੌਲਾ ਵਾਈਰਸ ਦੀ ਰੋਕਥਾਮ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਇਸ ਦਫਤਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਨਾਉਣਗੇ ਅਤੇ ਆਪਣੇ ਦਫਤਰਾਂ ਵਿੱਚ ਪੰਜ ਤੋਂ ਜ਼ਿਆਦਾ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ | ਕਿਸੇ ਵੀ ਸਾਧਨ ਰਾਹੀਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਨਿਯਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ |ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਫਤਰ ਦੇ ਸਟਾਫ ਨੂੰ ਕਰਫਿਊ ਪਾਸ ਦੀ ਜ਼ਰੂਰਤ ਪੈਂਦੀ ਹੈ ਤਾਂ ਪੁਲਿਸ ਵਿਭਾਗ, ਜਾਂ ਇਸ ਦਫਤਰ ਨਾਲ ਤਾਲਮੇਲ ਕਰਕੇ ਬਣਾਇਆ ਜਾ ਸਕਦਾ ਹੈ