ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨਾਂ ਸੀਟਾਂ ਤੇ ਆਮ ਆਦਮੀ ਪਾਰਟੀ ਦੀ ਹੋਈ ਬੱਲੇ-ਬੱਲੇ
- ਕਿਸ ਉਮੀਦਵਾਰ ਨੂੰ ਕਿੰਨੀਆਂ ਵੋਟਾਂ ਪਾਈਆਂ ਦੇਖੋਂ ਇੱਕ ਖਾਸ ਰਿਪੋਰਟ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ,15 ਮਾਰਚ 2022 - ਪਿਛਲੇ ਦਿਨੀਂ ਬਾਬੂਸ਼ਾਹੀ ਡਾਟ ਕਾਮ ਦੇ ਦਰਸ਼ਕਾਂ ਨੂੰ ਮਾਝਾ ਅਤੇ ਦੋਆਬਾ ਦੀ ਇੱਕਲੀ ਇੱਕਲੀ ਵਿਧਾਨ ਸਭਾ ਸੀਟ ਬਾਰੇ ਦੱਸਿਆ ਸੀ। ਮਾਲਵੇ ਵਿੱਚ ਸੀਟਾਂ ਜਿਆਦਾ ਕਾਰਣ ਤਹਾਨੂੰ ਇੱਕ ਇੱਕ ਜਿਲ੍ਹੇ ਕਰਕੇ ਦੱਸਾਂਗੇ ਕੋਣ ਜਿੱਤਿਆ ਤੇ ਕੋਣ ਹਾਰਿਆ। ਅੱਜ ਤਹਾਨੂੰ ਦੱਸਾਂਗੇ ਫਰੀਦਕੋਟ ਜਿਲ੍ਹੇ ਦੀਆਂ ਤਿੰਨ ਸੀਟਾਂ ਬਾਰੇ। ਤਿੰਨੋਂ ਸੀਟਾਂ ਤੇ ਆਮ ਆਦਮੀ ਪਾਰਟੀ ਦੀ ਬੱਲੇ ਬੱਲੇ ਹੋਈ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਫਰੀਦਕੋਟ ਦੀ ਇੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਜਿੱਤ ਹੋਈ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਵੋਟਾਂ 53484, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਨੂੰ 36687, ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਨੂੰ 33255 , ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਨੂੰ 2424 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਨੂੰ 16797 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜੇਕਰ ਗੱਲ ਕਰੀਏ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਇਹ ਸੀਟ ਵੀ ਆਮ ਆਦਮੀ ਪਾਰਟੀ ਨੇ ਜਿੱਤੀ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੂੰ 54009 , ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੂੰ 32879 , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਤਾਰ ਸਿੰਘ ਬਰਾੜ ਨੂੰ 29576 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਪਾਲ ਸਿੰਘ ਸੰਧੂ ਨੂੰ 21130 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਵਿਧਾਨ ਸਭਾ ਹਲਕਾ ਜੈਤੋ ਦੀ ਗੱਲ ਕਰੀਏ ਇੱਥੇ ਵੀ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਲੋਕ ਸਿੰਘ ਨੇ 60242 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੂੰ 27453, ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਪਾਲ ਸਿੰਘ ਢਿਲਵਾਂ ਨੂੰ 19388 ਵੋਟਾਂ ਮਿਲੀਆਂ ਹਨ। ਇੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮੋਲਕ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੂਬਾ ਸਿੰਘ ਬਾਦਲ ਨੂੰ 32789 ਵੋਟਾਂ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਮਾਲਵੇ ਦੇ ਅਗਲੇ ਜਿਲ੍ਹੇ ਦੇ ਇੱਕ ਇੱਕ ਹਲਕੇ ਦਾ ਹਾਲ ਅਗਲੇ ਦਿਨਾਂ ਵਿੱਚ ਦੱਸਾਂਗੇ ਤੇ ਹੋਰ ਖਬਰਾਂ ਦੀ ਅਪਡੇਟ ਲਈ ਜੁੜੇ ਰਹੋ ਬਾਬੂਸ਼ਾਹੀ ਡਾਟ ਕਾਮ ਨਾਲ।