ਅਸ਼ੋਕ ਵਰਮਾ
ਮਾਨਸਾ, 11 ਅਪ੍ਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਕਣਕ ਦੀ ਫਸਲ ਅਤੇ ਰਹਿੰਦ-ਖੂੰਹਦ ਅਤੇ ਨਾੜ੍ਹ ਨੂੰ ਅੱਗ ਲਗਾਉਣ ’ਤੇ ਪੂਰਣ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟੇ੍ਰਟ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਹਾੜੀ 2020 ਦੌਰਾਨ ਕਣਕ ਦੀ ਕਟਾਈ ਜਲਦੀ ਸ਼ੁਰੂ ਕੀਤੀਜਾਣੀ ਹੈ। ਉਨ੍ਹਾਂ ਦੱਸਿਆ ਕਿ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਫਸਲ ਦੀਰਹਿੰਦ-ਖੰੂਹਦ ਅਤੇ ਨਾੜ੍ਹ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾਖਦਸ਼ਾ ਬਣਿਆ ਰਹਿੰਦਾ ਹੈ ਅਤੇ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸਨਾਲ ਜਿੱਥੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।
ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਅਜਿਹਾ ਕਰਨ ਨਾਲ ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿੱਚਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀਨੁਕਸਾਨ ਹੋਣ ਦਾ ਖ਼ਤਰਾ ਵੀ ਹੁੰਦਾ ਜਿਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋਸਕਦਾ। ਉਨ੍ਹਾਂ ਦੱਸਿਆ ਕਿ ਇਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ। ਉਨ੍ਹਾਂਦੱਸਿਆ ਕਿ ਉਕਤ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।