ਫ਼ਤਹਿਗੜ੍ਹ ਸਾਹਿਬ: ਬਰਸਾਤੀ ਸੀਜ਼ਨ ਦੌਰਾਨ ਬੂਟੇ ਲਾਉਣ ਦਾ ਕੰਮ ਹੋਰ ਤੇਜੀ ਨਾਲ ਮੁਕੰਮਲ ਕੀਤਾ ਜਾਵੇ : ADC
ਦੀਦਾਰ ਗੁਰਨਾ
- ਜ਼ਿਲ੍ਹੇ ਵਿੱਚ ਕਰੀਬ 07 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ
- ਸਮੂਹ ਵਿਭਾਗਾਂ ਨੂੰ ਬੂਟੇ ਲਗਾ ਕੇ ਜਿਓ ਟੈਗਿੰਗ ਕਰਨ ਦੇ ਹੁਕਮ
- ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਬੂਟੇ ਲਗਾਉਣ ਸਬੰਧੀ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 13 ਜੁਲਾਈ 2024 - ਜ਼ਿਲ੍ਹੇ ਦੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਦੇ ਮੰਤਵ ਨਾਲ ਆਉਂਦੇ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਭਰ ਵਿੱਚ ਕਰੀਬ 07 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਇਸ ਸੰਬਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਇਸ਼ਾ ਸਿੰਗਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੂਟੇ ਲਗਾਉਣ ਸਬੰਧੀ
ਰੀਵਿਊ ਮੀਟਿੰਗ ਕੀਤੀ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੂਟੇ ਲਾਉਣ ਸਬੰਧੀ ਉਹਨਾਂ ਨੂੰ ਜਿਹੜਾ ਵੀ ਟਾਰਗੇਟ ਮਿਲਿਆ ਹੈ ਉਹ ਟਾਰਗੇਟ ਨੂੰ ਪੂਰਾ ਕਰਕੇ ਹਰ ਇੱਕ ਜਗ੍ਹਾ ਦੀ ਜੀਓ ਟੈਗਿੰਗ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਦੀਆਂ ਨਹਿਰਾਂ ਤੇ ਸੂਇਆਂ ਦੇ ਕੰਢਿਆਂ ਤੇ ਬੂਟੇ ਲਗਾਉਣ ਲਈ ਜਗ੍ਹਾਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਪ੍ਰਮੁੱਖ ਸੜਕਾਂ ਤੇ ਹੋਰ ਸੰਪਰਕ ਸੜਕਾਂ ਤੇ ਬੂਟੇ ਲਗਾਏ ਜਾਣ ਅਤੇ ਸਿੱਖਿਆ ਵਿਭਾਗ ਰਾਹੀਂ ਸਕੂਲਾਂ ਅੰਦਰ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਤਾਂ ਜੋ ਸਕੂਲਾਂ ਅੰਦਰ ਪੜ੍ਹਨ ਆਉਂਦੇ ਬੱਚਿਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਹੋ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਦੀਆਂ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ, ਖੇਡ ਮੈਦਾਨਾਂ ਅੰਦਰ ਵੀ ਬੂਟੇ ਲਗਾਏ ਜਾਣਗੇ।
ਮੀਟਿੰਗ ਵਿੱਚ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪਰਿਸ਼ਦ ਸ੍ਰੀਮਤੀ ਜਸਪ੍ਰੀਤ ਕੌਰ ਤੋਂ ਇਲਾਵਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਕਾਰਜ ਸਾਧਕ ਅਫਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।