ਫਾਜ਼ਿਲਕਾ ਵਿਖੇ ਆਮ ਆਦਮੀ ਕਲੀਨਿਕਾਂ ਤੋਂ 589831 ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ - ਕਾਰਜਕਾਰੀ ਸਿਵਲ ਸਰਜਨ
- ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ
ਫਾਜ਼ਿਲਕਾ, 11 ਸਤੰਬਰ 2024 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਿਲ੍ਹਾ ਫਾਜ਼ਿਲਕਾ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਲਾਹੇਵੰਦ ਸਾਬਿਤ ਹੋਏ ਹਨ । ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 589831 ਲੋਕਾਂ ਨੇ ਮੁਫਤ ਇਲਾਜ ਕਰਵਾਇਆ ਹੈ । ਇਹ ਜਾਣਕਾਰੀ ਕਾਰਜਕਾਰੀ ਸਿਵਲ ਸਰਜਨ ਡਾ. ਐਡੀਸਨ ਐਰਿਕ ਨੇ ਦਿੱਤੀ ।
ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ ਕੁੱਲ 26ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਥੋਂ ਅਨੇਕਾਂ ਲੋਕਾਂ ਨੇ ਇਲਾਜ ਦੀ ਸੁਵਿਧਾ ਪ੍ਰਾਪਤ ਕੀਤੀ ਹੈ । ਉਨ੍ਹਾਂ ਕਿਹਾ ਕਿ ਮੁਫਤ ਇਲਾਜ ਤੋਂ ਇਲਾਵਾ 80 ਕਿਸਮਾਂ ਦੀਆਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ 38 ਕਿਸਮਾਂ ਦੀ ਮੁਫਤ ਤਸਖ਼ੀਸੀ ਜਾਂਚ (ਡਾਇਗਨੌਸਟਿਕ ਟੈਸਟ) ਦੀ ਸਹੂਲਤ ਦਿੱਤੀ ਜਾਂਦੀ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਡਾਕਟਰਾਂ ਤੇ ਸਿਹਤ ਸਟਾਫ ਦੇ ਨਾਲ-ਨਾਲ ਲੋੜੀਂਦੀ ਮਾਤਰਾ ਵਿਚ ਦਵਾਈਆਂ ਉਪਲਬਧ ਹੁੰਦੀਆ ਹਨ । ਉਨ੍ਹਾਂ ਕਿਹਾ ਕਿ ਇਲਾਜ ਲਈ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਤੇ ਸਿਵਲ ਹਸਪਤਾਲਾਂ ਵਿਖੇ ਜਾਣ ਦੀ ਜਰੂਰਤ ਨਹੀਂ ਪੈਂਦੀ, ਆਮ ਆਦਮੀ ਕਲੀਨਿਕਾਂ ਵਿਖੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ।
ਉਨ੍ਹਾਂ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਆਈ.ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਨਾਲ ਰਜਿਸਟਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਡਾਕਟਰੀ ਤਜਵੀਜ਼ (ਪ੍ਰਿਸਕ੍ਰਿਪਸ਼ਨ) ਦੇ ਮੁਕੰਮਲ ਤੌਰ ’ਤੇ ਡਿਜੀਟਾਈਜ਼ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਸਿਹਤ ਸੇਵਾਵਾਂ ਵਿਚ ਵਾਧਾ ਕਰ ਰਹੀ ਹੈ ਤਾਂ ਜੋ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ ।ਉਹਨਾ ਦੱਸਿਆ ਕਿ ਹੁਣ ਤੱਕ 104338 ਲੋਕਾਂ ਦੀ ਮੁਫਤ ਲੈਬ ਟੈਸਟ ਜਾਂਚ ਕੀਤੀ ਗਈ ਹੈ. ਇਸ ਦੇ ਨਾਲ ਅਗਸਤ ਮਹੀਨੇ ਦੋਰਾਨ 52246 ਦੀ ਓ ਪੀ ਡੀ ਅਤੇ 12857 ਲੋਕਾਂ ਦੀ ਮੁਫਤ ਲੈਬ ਟੈਸਟ ਜਾਂਚ ਕੀਤੀ ਗਈ.