ਫਾਜ਼ਿਲਕਾ ਜ਼ਿਲ੍ਹੇ ਦੇ 2 ਸਕੂਲਾਂ ਵਿਚ 22 ਜੁਲਾਈ ਤੱਕ ਛੁੱਟੀਆਂ, ਬਾਕੀ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ
ਫਾਜ਼ਿਲਕਾ, 20 ਜ਼ੁਲਾਈ 2023 - ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜਿ਼ਲਕਾ ਜਿ਼ਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 2 ਸਰਕਾਰੀ ਸਕੂਲਾਂ ਨੂੰ ਸ਼ਨੀਵਾਰ (22 ਜ਼ੁਲਾਈ 2023 ਤੱਕ) ਬੰਦ ਰੱਖਣ ਦਾ ਹੁਕਮ ਦਿੱਤਾ ਹੈ।
ਜਾਰੀ ਹੁਕਮਾਂ ਅਨੁਸਾਰ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਿਲ ਹਨ।
ਇੰਨ੍ਹਾਂ ਸਕੂਲਾਂ ਤੋਂ ਇਲਾਵਾ ਜਿ਼ਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।