ਫਿਰੋਜ਼ਪੁਰ: ਪੈਨਸ਼ਨਰ ਸਾਂਝਾ ਫਰੰਟ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ ਵਿਚ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ
ਗੌਰਵ ਮਾਣਿਕ
ਫਿਰੋਜ਼ਪੁਰ 27 ਮਈ -2021- ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਦੇ ਦਫਤਰ ਵਿਖੇ ਸਾਂਝੇ ਫਰੰਟ ਦੇ ਜ਼ਿਲ੍ਹਾ ਪੱਧਰੀ ਹੰਗਾਮੀ ਮੀਟਿੰਗ ਫਰੰਟ ਦੇ ਜ਼ਿਲ੍ਹਾ ਕਨਵੀਨਰਜ਼ ਦੀ ਅਗਵਾਈ ਹੇਠ ਬੁਲਾਈ ਗਈ। ਜਿਸ ਵਿਚ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸ੍ਰੀ ਕ੍ਰਿਸ਼ਨ ਲਾਲ ਗਾਬਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਸ੍ਰੀ ਅਜਮੇਰ ਸਿੰਘ ਜ਼ਿਲ੍ਹਾ ਕਨਵੀਨਰ, ਸ੍ਰੀ ਅਜੀਤ ਸਿੰਘ ਸੋਢੀ ਜ਼ਿਲ੍ਹਾ ਜਨਰਲ ਸਕੱਤਰ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ, ਜਗਸੀਰ ਸਿੰਘ ਭਾਂਗਰ ਜ਼ਿਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਦਰਜਾ ਚਾਰ ਕਰਮਚਾਰੀ ਯੂਨੀਅਨ, ਪ੍ਰਵੀਨ ਕੁਮਾਰ ਜਨਰਲ ਸਕੱਤਰ ਦਰਜਾ ਚਾਰ, ਮਾਸਟਰ ਨਛੱਤਰ ਸਿੰਘ, ਐਸ.ਕੇ. ਜੋਸਨ, , ਸੰਤ ਰਾਮ ਪ੍ਰਧਾਨ, ਜੱਗਾ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ, ਅਮਰ ਸਿੰਘ, ਰਾਜਪਾਲ ਸਿੰਘ ਬੈਸ, ਸੁਰਿੰਦਰ ਸ਼ਰਮਾ ਆਦਿ ਮੁਲਾਜ਼ਮ ਅਤੇ ਪੈਨਸ਼ਨਰਜ਼ ਆਗੂਆਂ ਨੇ ਭਾਗ ਲਿਆ ।
ਇਸ ਮੌਕੇ ਸਮੂਹ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕਰਦਿਆਂ ਕਿਸਾਨ ਸੰਘਰਸ਼ ਦਾ ਸਮੱਰਥਨ ਪਹਿਲਾਂ ਦੀ ਤਰ੍ਹਾਂ ਕਰਦੇ ਰਹਿਣ ਦਾ ਫੈਸਲਾ ਕੀਤਾ ਅਤੇ ਕੇਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ । ਇਸ ਤੋ ਇਲਾਵਾ ਪੈਨਸ਼ਨਰ ਅਤੇ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਪਨਾਏ ਜਾ ਰਹੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ 1 ਜੁਲਾਈ ਤੋਂ ਪਹਿਲਾਂ ਪਹਿਲਾਂ ਜਨਤਕ ਨਾ ਕੀਤੀ ਤਾਂ ਮੁਲਾਜ਼ਮਾਂ ਵੱਲੋਂ ਵਿਢੇ ਜਾਣ ਵਾਲੇ ਤਿੱਖੇ ਸੰਘਰਸ਼ ਦੀ ਸਾਰੀ ਜ਼ਿਮੇਵਾਰੀ ਸਰਕਾਰ ਦੀ ਹੋਵੇਗੀ।