← ਪਿਛੇ ਪਰਤੋ
ਫਿਰੋਜ਼ਪੁਰ, 6 ਸਤੰਬਰ 2020 - ਫਿਰੋਜ਼ਪੁਰ ਵਿੱਚ ਲਗਾਤਾਰ ਕੋਰੋਨਾ ਦਾ ਕਹਿਰ ਜਾ ਜਾਰੀ ਹੈ ਅਤੇ ਰੋਜ਼ਾਨਾ ਤੇਜ਼ੀ ਨਾਲ ਕੋਰੋਨਾ ਦੇ ਮਰੀਜ਼ ਵੱਧ ਰਹੇ ਹਨ। ਬੀਤੀ ਦੇਰ ਰਾਤ ਫਿਰੋਜ਼ਪੁਰ ਸ਼ਹਿਰ ਦੀ ਇਕ ਔਰਤ ਦੀ ਕੋਰੋਨਾ ਨਾਲ ਮੌਤ ਹੋ ਗਈ। ਫਿਰੋਜ਼ਪੁਰ ਦੇ ਕਾਨੂੰਨਗੋ ਸੰਤੋਖ ਸਿੰਘ ਤੱਖੀ ਨੇ ਦੱਸਿਆ ਕਿ ਰਾਤ ਕਰੀਬ ਸਾਢੇ 11 ਵਜੇ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਇਲਾਜ ਦੇ ਲਈ ਦਾਖਲ (55) ਸਾਲਾ ਕੋਰੋਨਾ ਪਾਜ਼ੀਟਿਵ ਔਰਤ ਸੋਮਾ ਦੇਵੀ ਵਾਸੀ ਰਿੱਖੀ ਕਾਲੌਨੀ ਫਿਰੋਜ਼ਪੁਰ ਸ਼ਹਿਰ ਦੀ ਮੌਤ ਹੋ ਗਈ। ਇਸ ਮੌਤ ਦੇ ਨਾਲ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 49 ਹੋ ਗਈ ਹੈ। ਫਿਰੋਜ਼ਪੁਰ ਵਿਚ ਲਗਾਤਾਰ ਹੋ ਰਹੀਆਂ ਮੌਤਾਂ ਦੇ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
Total Responses : 267