ਫਿਰੋਜ਼ਪੁਰ: ਸੈਸ਼ਨ ਕੋਰਟ ਕੰਪਲੈਕਸ 'ਚ ਵੈਕਸੀਨੇਸ਼ਨ ਕੈਂਪ ਲਗਾਇਆ ਅਤੇ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ
ਗੌਰਵ ਮਾਣਿਕ
- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਿਸ਼ੋਰ ਕੁਮਾਰ ਵੱਲੋਂ ਵੀ ਕਰਵਾਇਆ ਗਿਆ ਟੀਕਾਕਰਨ
ਫਿਰੋਜ਼ਪੁਰ, 12 ਮਈ 2021 - ਅੱਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਿਸ਼ੋਰ ਕੁਮਾਰ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਜੇ. ਐੱਮ. ਮਿਸ ਏਕਤਾ ਉੱਪਲ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੰਤਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ ।
ਇਸ ਦਿਵਸ ਨੂੰ ਮਨਾਉਣ ਦੇ ਇਵਜ਼ ਵਜੋਂ ਅੱਜ ਸੈਸ਼ਨ ਕੋਰਟ ਕੰਪਲੈਕਸ ਵਿਖੇ ਮਿਨੀ ਕੋਵਿਡ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ । ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਿਸ਼ੋਰ ਕੁਮਾਰ ਵੱਲੋਂ ਵੀ ਟੀਕਾਕਰਨ ਕਰਵਾਇਆ ਗਿਆ । ਇਸ ਮੌਕੇ ਸੀ. ਜੇ. ਐੱਮ ਮਿਸ ਏਕਤਾ ਉੱਪਲ ਸਿਵਲ ਹਸਪਤਾਲ ਵੱਲੋਂ ਮਿਸ ਅਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਵੀ ਹਾਜ਼ਰ ਸਨ ।
ਇਸ ਤੋਂ ਇਲਾਵਾ ਅੱਜ ਸੀ. ਜੇ. ਐੱਮ. ਏਕਤਾ ਉੱਪਲ ਵੱਲੋਂ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ ਨਾਲ ਵੀ ਆਨਲਾਈਨ ਮੀਟਿੰਗ ਕੀਤੀ ਗਈ ਇਸ ਦੌਰਾਨ ਸੀ. ਜੇ. ਐੱਮ. ਏਕਤਾ ਉੱਪਲ ਵੱਲੋਂ ਨਰਸਿੰਗ ਸਟਾਫ ਵੱਲੋਂ ਕੋਵਿਡ-19 ਦੇ ਮਾਹੌਲ ਵਿੱਚ ਅਹਿਮ ਭੂਮਿਕਾ ਨਿਭਾਉਣ ਅਤੇ ਉਨ੍ਹਾਂ ਦੀ ਕਾਰਜ਼ਕੁਸ਼ਲਤਾ ਦੀ ਸ਼ਲਾਘਾ ਵੀ ਕੀਤੀ ਗਈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਵਧਾਨੀਆਂ ਵਰਤਣ ਬਾਰੇ ਵੀ ਵਿਸ਼ੇਸ਼ ਤੌਰ ਤੇ ਕਿਹਾ । ਅੰਤ ਵਿੱਚ ਉਨ੍ਹਾਂ ਨੂੰ ਇਸ ਦਿਵਸ ਦੇ ਮੱਦੇਨਜ਼ਰ ਵਧਾਈ ਦੇਣ ਦੇ ਨਾਲ ਨਾਲ ਧੰਨਵਾਦ ਵੀ ਕੀਤਾ