← ਪਿਛੇ ਪਰਤੋ
ਫਿਰੋਜ਼ਪੁਰ 05 ਅਗਸਤ 2020 : ਕੋਰੋਨਾ ਨਾਲ ਅੱਜ ਫ਼ਿਰੋਜ਼ਪੁਰ ਚ ਇੱਕ ਹੋਰ ਮੌਤ ਹੋ ਜਾਣ ਅਤੇ 19 ਨਵੇਂ ਕੇਸ ਸਾਹਮਣੇ ਆਉਣ ਦਾ ਸਮਚਰ ਹੈ। ਜਾਣਕਾਰੀ ਅਨੁਸਾਰ ਪਿੰਡ ਪੀਰਾਂ ਵਾਲ਼ਾ ਦੇ ਨਿਸ਼ਾਨ ਸਿੰਘ (62) ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਿਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਸਿਹਤ ਵਿਭਾਗ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਚ ਅੱੱਜ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲੇ ਆਏ ਹਨ, ਜਦਕਿ ਅਜੇ ਹੋਰ ਬਹੁਤ ਸਾਰੇ ਲੋਕਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਦੱਸ ਦੇਈਏ ਕਿ ਸਿਹਤ ਵਿਭਾਗ ਵੱਲੋਂ ਜਿਹੜੇ ਮਰੀਜ਼ ਕੋਰੋਨਾ ਪਾਜੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿਚ ਆ ਰਹੇ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਪ੍ਰਸ਼ਾਸਨ ਨੇ ਲੋਕਾਂ ਤੋਂ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਲੋਕ ਬਹੁਤ ਜ਼ਿਆਦਾ ਲੋੜ ਪੈਣ 'ਤੇ ਹੀ ਲੋਕ ਘਰੋਂ ਬਾਹਰ ਨਿਕਲਣ ਅਤੇ ਜਦੋਂ ਨਿਕਲਣ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਾਉਣ, ਸੋਸ਼ਲ ਡਿਸਟੈਸਿੰਗ ਬਣਾ ਕੇ ਰੱਖੋ ਅਤੇ ਥੋੜ੍ਹੀ ਦੇਰ ਦੇ ਬਾਅਦ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਂਦੇ ਰਹੋ ਤੇ ਸੈਨੇਟਾਈਜ਼ਰ ਦੀ ਵਰਤੋਂ ਕਰੋ।
Total Responses : 267