← ਪਿਛੇ ਪਰਤੋ
ਫਿਰੋਜ਼ਪੁਰ. 31 ਮਾਰਚ 2020 - ਫਿਰੋਜ਼ਪੁਰ ਵਾਸੀਆਂ ਨੇ ਓਦੋਂ ਸੁਖ ਦਾ ਸਾਹ ਲਿਆ ਜਦੋਂ ਫਿਰੋਜ਼ਪੁਰ ਦੇ ਦੋ ਕੋਰੋਨਾ ਵਾਇਰਸ ਦੇ ਸ਼ੱਕੀਆਂ ਦੇ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆ ਗਈ। ਇਹ ਜਾਣਕਾਰੀ ਐੱਸ ਐੱਮ ਓ ਗੁਰਮੇਜ ਗੁਰਾਇਆ ਸਿਵਲ ਹਸਪਤਾਲ ਫਿਰੋਜ਼ਪੁਰ ਨੇ ਦਿੱਤੀ। ਦੱਸ ਦੇਈਏ ਕਿ ਕੋਰੋਨਾ ਦੇ ਸ਼ੱਕ ਵਿਚ ਫਿਰੋਜ਼ਪੁਰ ਸਿਵਲ ਹਸਪਤਾਲ ਵਿਖੇ ਦਾਖਿਲ ਕੀਤੇ ਦੋਨਾਂ ਮਰੀਜ਼ਾਂ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਸੀ। ਇਹਨਾਂ ਵਿਚੋਂ ਇਕ ਇਕ ਮਰੀਜ਼ ਸੁਖਦੇਵ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਜਿਸ ਦੇ ਸਸਕਾਰ ਕਰਨ ਨੂੰ ਲੈਕੇ ਫਿਰੋਜ਼ਪੁਰ ਦੇ ਤਿੰਨੋਂ ਸ਼ਮਸ਼ਾਨ ਘਾਟਾਂ ਵਿਚ ਲੋਕਾਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਬਾਅਦ ਵਿਚ ਪੁਲਿਸ ਨੇ ਭਾਰੀ ਬਲ ਨਾਲ ਸੁਖਦੇਵ ਸਿੰਘ ਦਾ ਸਸਕਾਰ ਕਰਵਾਇਆ। ਅੱਜ ਦੋਨੋ ਮਰੀਜ਼ਾਂ ਦੀ ਨੈਗੇਟਿਵ ਰਿਪੋਰਟ ਆਉਣ ਤੇ ਫਿਰੋਜ਼ਪੁਰ ਵਾਸੀਆਂ ਨੇ ਰਾਹਤ ਮਹਿਸੂਸ ਕੀਤੀ ਹੈ।
Total Responses : 267