ਫਿਰੋਜ਼ਪੁਰ 12-8-2020: 10- 15 ਅਣਪਛਾਤੇ ਵਿਅਕਤੀਆ ਵਲੋਂ ਮਸ਼ਹੂਰ ਗੀਤਕਾਰ ਅਤੇ ਪ੍ਰੈਸ ਕਲੱਬ ਦੇ ਮੈਂਬਰ ਗੁਰਨਾਮ ਸਿੰਘ ਸਿੱਧੂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਨਾਲ ਗੁਰਨਾਮ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੱਧੂ ਆਪਣੇ ਘਰ ਵਿਚ ਸੀ ਤਾਂ ਉਸ ਨੂੰ ਰੈੱਡ ਕਰਾਸ ਦੇ ਮੁਲਾਜ਼ਮ ਵਲੋਂ ਫੋਨ ਕਰਕੇ ਪ੍ਰੈਸ ਕਲੱਬ ਆਉਣ ਲਈ ਕਿਹਾ ਅਤੇ ਜਦੋਂ ਗੁਰਨਾਮ ਸਿੱਧੂ ਪ੍ਰੈਸ ਕਲੱਬ ਪਹੁੰਚਿਆ ਤਾਂ ਉਕਤ ਵਿਅਕਤੀਆ ਨੇ ਗੁਰਨਾਮ 'ਤੇ ਹਮਲਾ ਕਰ ਦਿੱਤਾ।
ਗੁਰਨਾਮ ਸਿੰਘ ਜਦੋਂ ਆਪਣੀ ਜਾਨ ਬਚਾਉਣ ਲਈ ਭੱਜਿਆ ਤਾਂ ਉਕਤ ਵਿਅਕਤੀਆਂ ਨੇ ਉਸ ਉਪਰ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਸਿੱਧੂ ਦੇ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਕਲੱਬ ਮੈਂਬਰਾਂ ਨੇ ਤੁਰੰਤ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ। ਮੌਕੇ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।