← ਪਿਛੇ ਪਰਤੋ
ਫਿਰੋਜ਼ਪੁਰ, 4 ਅਪ੍ਰੈਲ 2020 - ਕੋਰੋਨਾ ਵਾਇਰਸ ਨਾਲ ਜਿਥੇ ਪੂਰੀ ਦੁਨੀਆਂ ਜੂਝ ਰਹੀ ਹੈ ਉਥੇ ਅੱਜ ਫਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਫੋਟੋ ਫੇਸਬੁੱਕ ਤੇ ਪਉਣ ਨੂੰ ਲੈ ਕੇ ਗੋਲੀ ਚੱਲ ਗਈ। ਜਿਸ ਨਾਲ ਇਕ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਥਾਣਾ ਆਰਿਫ਼ ਕੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਕਾਲੇ ਕੇ ਹਿਠਾੜ ਦੇ ਵਾਸੀ ਮੇਜਰ ਸਿੰਘ ਪੁੱਤਰ ਅਮਰੀਕ ਸਿੰਘ ਦੀ ਸੋਸ਼ਲ ਮੀਡੀਆ 'ਤੇ ਕੈਰੋਨਾ ਵਾਇਰਸ ਦੇ ਕਾਰਣ ਫੋਟੋ ਅੱਪਲੋਡ ਨੂੰ ਲੈ ਕੇ ਵਿਰੋਧੀ ਧਿਰ ਨਾਲ ਤਕਰਾਰ ਹੋ ਗਿਆ। ਜਿਸਦੇ ਦੌਰਾਨ ਮੇਜਰ ਸਿੰਘ ਦੇ ਪੇਟ 'ਚ ਗੋਲੀ ਲੱਗਣ ਕਾਰਣ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ। ਜਿਥੇ ਉਸਦੀ ਹਾਲਤ ਨੂੰ ਦੇਖਦੇ ਹੋਏ ਡਾਕਟਰ ਵਲੋਂ ਮੈਡੀਕਲ ਕਾਲਜ ਫਰੀਦਕੋਟ ਦੇ ਲਈ ਰੈਫਰ ਕਰ ਦਿਤਾ ਗਿਆ ਹੈ। ਵਧੇਰੇ ਜਾਣਕਾਰੀ ਆਉਣੀ ਬਾਕੀ ਹੈ।
Total Responses : 267