ਅਸ਼ੋਕ ਵਰਮਾ
ਬਠਿੰਡਾ, 28 ਅਗਸਤ 2020 - ਬਠਿੰਡਾ ਜ਼ਿਲ੍ਹੇ ’ਚ ਅੱਜ ਕਰੋਨਾ ਦੇ 111 ਨਵੇਂ ਮਰੀਜ਼ ਸਾਹਮਣੇ ਆਏ ਹਨ। ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 111, ਨੈਗੇਟਿਵ 490 ਤੇ ਕੋਰੋਨਾ ਪ੍ਰਭਾਵਿਤ 104 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 33313 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 2301 ਪਾਜੀਟਿਵ ਕੇਸ ਆਏ, ਇਨ੍ਹਾਂ ਵਿਚੋਂ 1318 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 632 ਕੇਸ ਐਕਟਿਵ ਹਨ ਤੇ 321 ਕੇਸ ਹੋਰ ਜ਼ਿਲ੍ਹਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 30 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।