ਅਸ਼ੋਕ ਵਰਮਾ
ਬਠਿੰਡਾ, 26 ਅਗਸਤ 2020 - ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 32441 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 2120 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 1144 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 666 ਕੇਸ ਐਕਟਿਵ ਹਨ ਤੇ 285 ਕੇਸ ਹੋਰ ਜ਼ਿਲ੍ਹਿਆ ਵਿੱਚ ਸ਼ਿਫਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 25 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜ਼ੀਟਿਵ 72, ਨੈਗੇਟਿਵ 340 ਤੇ ਕੋਰੋਨਾ ਪ੍ਰਭਾਵਿਤ 47 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ।