← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 31 ਜੁਲਾਈ 2020 - ਕੋਰੋਨਾ ਦੇ ਵੱਧ ਰਹੇ ਫ਼ੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਨਥਾਣਾ ਖੇਤਰ ਦੇ ਸੇਵਾ ਕੇਂਦਰ ਤੇ ਫ਼ਰਦ ਕੇਂਦਰ 4 ਅਗਸਤ 2020 ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਸੰਜੀਵ ਕੁਮਾਰ ਨੇ ਸਾਂਝੀ ਕੀਤੀ। ਜ਼ਿਲ੍ਹਾ ਮੈਨੇਜ਼ਰ ਸੰਜੀਵ ਕੁਮਾਰ ਨੇ ਦੱਸਿਆ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਹੀ ਅਸੀਂ ਇਸ ਬਿਮਾਰੀ ਨੂੰ ਮਾਤ ਦੇ ਸਕਦੇ ਹਾਂ।
Total Responses : 267