ਅਸ਼ੋਕ ਵਰਮਾ
ਜ਼ਿਲ੍ਹੇ ਅੰਦਰ ਹੁਣ ਤੱਕ ਲਏ ਗਏ ਕੁੱਲ 34563 ਸੈਂਪਲ
ਬਠਿੰਡਾ, 1 ਸਤੰਬਰ 2020 - ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ 34563 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ ਕੁੱਲ 2728 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 1605 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 722 ਕੇਸ ਐਕਟਿਵ ਹਨ ਤੇ 364 ਕੇਸ ਹੋਰ ਜ਼ਿਲ੍ਹਿਆ ਵਿੱਚ ਸ਼ਿਫਟ ਹੋ ਚੁੱਕੇ ਹਨ ਇਸ ਤੋਂ ਇਲਾਵਾ ਹੁਣ ਤੱਕ ਜ਼ਿਲ੍ਹੇ ਅੰਦਰ 37 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 122, ਨੈਗੇਟਿਵ 319 ਤੇ ਕੋਰੋਨਾ ਪ੍ਰਭਾਵਿਤ 48 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।