ਅਸ਼ੋਕ ਵਰਮਾ
ਬਠਿੰਡਾ,21 ਸਤੰਬਰ : ਜ਼ਿਲਾ ਕਾਂਗਰਸ ਕਮੇਟੀ ਬਠਿੰਡਾ ਨੇ ਖੇਤੀ ਆਰਡੀਨੈਸ ਵਿਰੁੱਧ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ ਦੀ ਪ੍ਰਧਾਨਗੀ ਹੇਠ ਜ਼ਿਲੇ ਦੀ ਦਾਣਾ ਮੰਡੀ ਵਿਖੇ ਧਰਨਾ ਲਗਾਇਆ। ਇਸ ਮੌਕੇ ਕਾਂਗਰਸੀ ਵਰਕਰ, ਆੜਤੀਆ ਐਸੋਸੀਏਸ਼ਨ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਹਾਜ਼ਰ ਸਨ। ਇਸ ਮੌਕੇ ਉਨਾਂ ਮੋਦੀ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੇ ਦੌਰਾਨ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ ਨੇ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨਾਂ ਕਿਹਾ ਕਿ ਖੇਤੀ ਆਰਡੀਨੈਂਸ ਬਿਲ ਪਾਸ ਕਰਨ ਦੇ ਨਾਲ ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰਾਂ ਤਿੰਨੋਂ ਵਰਗ ਨੂੰ ਘਾਟਾ ਹੋਵੇਗਾ। ਕਾਂਗਰਸ ਪਾਰਟੀ ਇਸ ਬਿਲ ਦਾ ਵਿਰੋਧ ਕਰਦੀ ਰਹੇਗੀ ।
ਚੇਅਰਮੈਨ ਜਿਲਾ ਪਲਾਨਿੰਗ ਬੋਰਡ ਜਗਰੂਪ ਸਿੰਘ ਗਿੱਲ, ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ ,ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ , ਅਸ਼ੋਕ ਪ੍ਰਧਾਨ, ਪਵਨ ਮਾਨੀ, ਟਹਿਲ ਸਿੰਘ ਸੰਧੂ ਅਤੇ ਅਸ਼ੋਕ ਭੋਲਾ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਨੁਕਸਾਨ ਕਰਨ ਵਲ ਜਾ ਰਹੀ ਹੈ ਅਤੇ ਐਮ.ਐਸ.ਪੀ ਨੂੰ ਖਤਮ ਕਰੇਗੀ। ਇਸ ਬਿੱਲ ਨਾਲ ਮੋਦੀ ਸਰਕਾਰ ਪ੍ਰਾਈਵੇਟ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੀ ਹੈ । ਉਹਨਾਂ ਕਿਹਾ ਕਿ ਇਸ ਕਿਸਾਨ ਮਾਰੂ ਬਿੱਲ ਦੇ ਪਾਸ ਹੋਣ ਨਾਲ ਪੰਜਾਬ ਸਰਕਾਰ ਨੂੰ ਆਰਥਿਕ ਤੌਰ ਤੇ ਵੀ ਘਾਟਾ ਪਵੇਗਾ। ਇਸ ਮੌਕੇ ਰਾਜਨ ਗਰਗ, ਅਨਿਲ ਭੋਲਾ, ਦਾਣਾ ਮੰਡੀ ਦੇ ਪ੍ਰਧਾਨ ਸਤੀਸ਼ ਬੱਬੂ, ਮਾਸਟਰ ਹਰਮੰਦਰ ਸਿੰਘ, ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।